29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਰੇਲਵੇ ਸਟੇਸ਼ਨ ਪਠਾਨਕੋਟ ਸਿਟੀ ਤੇ ਕੈਂਟ ਵਿਖੇ ਪੁਲਿਸ ਵਲੋਂ ਵਿਆਪਕ ਚੈਕਿੰਗ ਅਭਿਆਨ

ਪਠਾਨਕੋਟ, 28 ਅਗਸਤ (ਸੰਧੂ/ਵਿਨੋਦ/ਸੁਮਿਤ)-ਰੇਲਵੇ ਸਟੇਸ਼ਨਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਯਾਤਰੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਅਫ਼ਸਰ ਥਾਣਾ ਜੀ. ਆਰ.

Ad Position 21
No active advertisement
ਅਜੀਤ ਡੈਸਕ 29-08-2026
ਪਠਾਨਕੋਟ, 28 ਅਗਸਤ (ਸੰਧੂ/ਵਿਨੋਦ/ਸੁਮਿਤ)-ਰੇਲਵੇ ਸਟੇਸ਼ਨਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੇ ਯਾਤਰੀਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਅਫ਼ਸਰ ਥਾਣਾ ਜੀ.ਆਰ.ਪੀ. ਪਠਾਨਕੋਟ ਸੁਖਵਿੰਦਰ ਸਿੰਘ ਸਰਾਂ ਦੀ ਅਗਵਾਈ ਹੇਠ ਰੇਲਵੇ ਸਟੇਸ਼ਨ ਪਠਾਨਕੋਟ ਸਿਟੀ ਤੇ ਪਠਾਨਕੋਟ ਛਾਉਣੀ ਵਿਖੇ ਵਿਆਪਕ ਚੈਕਿੰਗ ਤੇ ਜਨਤਕ ਜਾਗਰੂਕਤਾ ਅਭਿਆਨ ਚਲਾਇਆ ਗਿਆ । ਇਸ ਦੌਰਾਨ ਜੀ.ਆਰ.ਪੀ., ਆਰ.ਪੀ.ਐਫ., ਆਰ.ਪੀ.ਐਸ.ਐਫ., ਥਾਣਾ ਡਵੀਜ਼ਨ ਨੰਬਰ-2 ਦੇ ਐਡੀਸ਼ਨਲ ਐਸ.ਐਚ.ਓ. ਰਾਜੇਸ਼ ਕੁਮਾਰ ਅਤੇ ਏ.ਐਸ.ਸੀ. ਟੀਮ ਵਲੋਂ ਸਾਂਝੇ ਤੌਰ ’ਤੇ ਰੇਲਵੇ ਸਟੇਸ਼ਨਾਂ ਦੇ ਵੱਖ-ਵੱਖ ਹਿੱਸਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ । ਪੁਲਿਸ ਟੀਮਾਂ ਵਲੋਂ ਸਾਰੇ ਪਲੇਟਫਾਰਮਾਂ, ਵੇਟਿੰਗ ਹਾਲਾਂ, ਯਾਰਡ ਖੇਤਰਾਂ, ਪਾਰਸਲ ਖੇਤਰਾਂ, ਮੋਟਰਸਾਈਕਲ ਸਟੈਂਡਾਂ, ਟੈਕਸੀ ਸਟੈਂਡਾਂ ਤੋਂ ਇਲਾਵਾ ਹੋਰ ਸੰਵੇਦਨਸ਼ੀਲ ਅਤੇ ਕਮਜ਼ੋਰ ਥਾਵਾਂ ਦੀ ਵੀ ਚੈਕਿੰਗ ਕੀਤੀ ਗਈ । ਮੁੱਖ ਅਫ਼ਸਰ ਥਾਣਾ ਜੀ.ਆਰ.ਪੀ. ਸੁਖਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਚੈਕਿੰਗ ਅਭਿਆਨ ਦੌਰਾਨ ਯਾਤਰੀਆਂ ਨੂੰ ਚੋਰੀ ਤੇ ਖੋਹ ਦੀਆਂ ਘਟਨਾਵਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ । ਯਾਤਰੀਆਂ ਨੂੰ ਯਾਤਰਾ ਦੌਰਾਨ ਚੌਕਸ ਰਹਿਣ, ਆਪਣੇ ਕੀਮਤੀ ਸਾਮਾਨ ਦੀ ਸੰਭਾਲ ਕਰਨ ਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਕਿਹਾ ਗਿਆ । ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ’ਤੇ ਕੰਮ ਕਰਨ ਵਾਲੇ ਸਮਾਨ ਵਿਕਰੇਤਾਵਾਂ, ਟੈਕਸੀ ਡਰਾਈਵਰਾਂ ਅਤੇ ਕੁਲੀਆਂ ਨੂੰ ਵੀ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ । ਉਨ੍ਹਾਂ ਨੂੰ ਕਿਹਾ ਗਿਆ ਕਿ ਰੇਲਵੇ ਖੇਤਰ ਵਿਚ ਜੇਕਰ ਕੋਈ ਸ਼ੱਕੀ ਵਸਤੂ, ਵਿਅਕਤੀ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਸੁਰੱਖਿਆ ਏਜੰਸੀਆਂ ਜਾਂ ਪੁਲਿਸ ਨੂੰ ਦਿੱਤੀ ਜਾਵੇ । ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਅਹਿਮ ਹੈ ਅਤੇ ਇਸ ਸਬੰਧੀ ਸਮੇਂ-ਸਮੇਂ ’ਤੇ ਅਜਿਹੇ ਚੈਕਿੰਗ ਤੇ ਜਾਗਰੂਕਤਾ ਅਭਿਆਨ ਜਾਰੀ ਰੱਖੇ ਜਾਣਗੇ । ਚੈਕਿੰਗ ਦੌਰਾਨ ਪੁਲਿਸ ਮੁਲਾਜ਼ਮਾਂ ਵਲੋਂ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਈ ਗਈ । ਅਭਿਆਨ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 31 ਨੂੰ ਸ਼ੁਰੂ ਹੋਵੇਗੀ ਚੈਰੀਟੇਬਲ ਲੈਬੋਰਟਰੀ-ਸਾਹਨੀ ਅਗਲੀ ਖ਼ਬਰ ਲਾਇਨਜ਼ ਕਲੱਬ ਮੇਨ ਪਠਾਨਕੋਟ ਵਲੋਂ ਬੂਟੇ ਲਗਾਉਣ ਦੀ ਚਲਾਈ ਮੁਹਿੰਮ
Ad Position 24