29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 31 ਨੂੰ ਸ਼ੁਰੂ ਹੋਵੇਗੀ ਚੈਰੀਟੇਬਲ ਲੈਬੋਰਟਰੀ-ਸਾਹਨੀ

ਪਠਾਨਕੋਟ, 28 ਅਗਸਤ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਚੈਰੀਟੇਬਲ ਲੈਬੋਰਟਰੀ 31 ਅਗਸਤ ਦਿਨ ਸੋਮਵਾਰ ਨੂੰ ਸ਼ੁਰੂ ਕੀਤੀ ਜਾ ਰਹੀ ਜਿਸ ਦਾ ਰਸਮੀ ਉਦਘਾਟਨ ਸਵੇਰੇ 9:30 ਵਜੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਲਾਈਫਕੇਅਰ ਫਾਊਂਡੇਸ਼ਨ ਵਲੋਂ ਲੋਕਾਂ ਨੂੰ ਸਸਤੇ ਅਤੇ ਮਿਆਰੀ ਸਿਹਤ ਜਾਂਚ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ ।

Ad Position 21
No active advertisement
ਅਜੀਤ ਡੈਸਕ 29-08-2026
ਪਠਾਨਕੋਟ, 28 ਅਗਸਤ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਈਫਕੇਅਰ ਫਾਊਂਡੇਸ਼ਨ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਚੈਰੀਟੇਬਲ ਲੈਬੋਰਟਰੀ 31 ਅਗਸਤ ਦਿਨ ਸੋਮਵਾਰ ਨੂੰ ਸ਼ੁਰੂ ਕੀਤੀ ਜਾ ਰਹੀ ਜਿਸ ਦਾ ਰਸਮੀ ਉਦਘਾਟਨ ਸਵੇਰੇ 9:30 ਵਜੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਵਲੋਂ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਲਾਈਫਕੇਅਰ ਫਾਊਂਡੇਸ਼ਨ ਵਲੋਂ ਲੋਕਾਂ ਨੂੰ ਸਸਤੇ ਅਤੇ ਮਿਆਰੀ ਸਿਹਤ ਜਾਂਚ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ । ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਚੈਰੀਟੇਬਲ ਲੈਬੋਰਟਰੀ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲੋਕਾਂ ਦੀ ਸਿਹਤ ਜਾਂਚ ਕਰੇਗੀ । ਉਨ੍ਹਾਂ ਦੱਸਿਆ ਕਿ ਸਾਰੇ ਟੈਸਟਾਂ ‘ਤੇ 75 ਫੀਸਦੀ ਤੱਕ ਦੀ ਛੂਟ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਜਾਂਚ ਨੂੰ ਹੋਰ ਕਿਫਾਇਤੀ ਬਣਾਉਣ ਲਈ ਫੁੱਲ ਬਾਡੀ ਚੈਕਅੱਪ ਸਿਰਫ਼ 600 ਰੁਪਏ ਤੋਂ ਸ਼ੁਰੂ ਕੀਤਾ ਗਿਆ ਹੈ । ਇਸ ਮੌਕੇ ਸੰਦੀਪ ਸਿੰਘ ਸ਼ਿੰਗਾਰੀ ਖਜ਼ਾਨਚੀ, ਗੁਰਵਿੰਦਰ ਸਿੰਘ ਡਿੱਕੀ ਸਕੱਤਰ, ਗਿਆਨੀ ਰਛਪਾਲ ਸਿੰਘ, ਦੇਸਾ ਸਿੰਘ, ਬੀਰ ਪ੍ਰਤਾਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਪਰਮਿੰਦਰ ਸਿੰਘ, ਜਸਮੀਤ ਸਿੰਘ ਅਤੇ ਜਸਪਾਲ ਸਿੰਘ ਰਾਜੂ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਐਮ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਦੂਜੇ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਰੇਲਵੇ ਸਟੇਸ਼ਨ ਪਠਾਨਕੋਟ ਸਿਟੀ ਤੇ ਕੈਂਟ ਵਿਖੇ ਪੁਲਿਸ ਵਲੋਂ ਵਿਆਪਕ ਚੈਕਿੰਗ ਅਭਿਆਨ
Ad Position 24