28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਨ.ਸੀ.ਸੀ. ਕੈਡਿਟਾਂ ਨੇ ਫੌਜ ਤੇ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਪਠਾਨਕੋਟ, 28 ਅਗਸਤ (ਸੰਧੂ)-ਆਰ. ਆਰ.

Ad Position 21
No active advertisement
ਅਜੀਤ ਡੈਸਕ 29-08-2026
ਪਠਾਨਕੋਟ, 28 ਅਗਸਤ (ਸੰਧੂ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਮਹਾਂਵਿਦਿਆਲਿਆ ਦੀਆਂ ਐਨ.ਸੀ.ਸੀ. ਕੈਡਿਟਾਂ ਵਲੋਂ ਰੱਖੜੀ ਦਾ ਤਿਉਹਾਰ ਦੇਸ਼ ਭਗਤੀ ਤੇ ਵਾਤਾਵਰਨ ਸੰਭਾਲ ਦੇ ਸੰਦੇਸ਼ ਨਾਲ ਵਿਲੱਖਣ ਢੰਗ ਨਾਲ ਮਨਾਇਆ ਗਿਆ । ਡਾਇਰੈਕਟਰ ਡਾ: ਗੁਰਮੀਤ ਕੌਰ ਦੀ ਅਗਵਾਈ ਅਤੇ ਸੀ.ਟੀ.ਓ. ਡਾ: ਸ਼ਚੇਤਾ ਠਾਕੁਰ ਦੇ ਮਾਰਗ ਦਰਸ਼ਨ ਹੇਠ ਕੈਡਿਟਾਂ ਨੇ ਮਾਧੋਪੁਰ ਕੈਂਟ ਵਿਖੇ ਫੌਜ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਰੱਖੜੀਆਂ ਬੰਨ੍ਹ ਕੇ ਰੱਖੜੀ ਦਾ ਤਿਉਹਾਰ ਮਨਾਇਆ । ਇਸ ਮੌਕੇ ਫੌਜ ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੇ ਜਵਾਨਾਂ ਵਲੋਂ ਐਨ.ਸੀ.ਸੀ. ਕੈਡਿਟਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਜਵਾਨਾਂ ਨੇ ਪਿਆਰ ਤੇ ਸਤਿਕਾਰ ਦੇ ਪ੍ਰਤੀਕ ਵਜੋਂ ਕੈਡਿਟਾਂ ਤੋਂ ਰੱਖੜੀਆਂ ਬੰਨ੍ਹਵਾਈਆਂ ਤੇ ਉਨ੍ਹਾਂ ਨੂੰ ਆਪਣੀਆਂ ਭੈਣਾਂ ਦੱਸਦਿਆਂ ਇਸ ਪਿਆਰ ਤੇ ਸਨਮਾਨ ਲਈ ਧੰਨਵਾਦ ਕੀਤਾ । ਜਵਾਨਾਂ ਵਲੋਂ ਕੈਡਿਟਾਂ ਨੂੰ ਵਿਸ਼ੇਸ਼ ਤੋਹਫ਼ੇ ਵੀ ਦਿੱਤੇ ਗਏ, ਜਿਸ ਨਾਲ ਇਹ ਮੌਕਾ ਉਨ੍ਹਾਂ ਲਈ ਹੋਰ ਵੀ ਯਾਦਗਾਰ ਬਣ ਗਿਆ । ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਵਲੋਂ ਦਰੱਖਤਾਂ ਨੂੰ ਵੀ ਰੱਖੜੀਆਂ ਬੰਨ੍ਹੀਆਂ ਗਈਆਂ ਤੇ ਵਾਤਾਵਰਨ ਦੀ ਸੁਰੱਖਿਆ ਦਾ ਸੰਕਲਪ ਲਿਆ ਗਿਆ । ਕੈਡਿਟਾਂ ਨੇ ਕਿਹਾ ਕਿ ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਹੀ ਨਹੀਂ, ਸਗੋਂ ਸਮਾਜ ਵਿਚ ਪਿਆਰ, ਸਤਿਕਾਰ, ਏਕਤਾ ਅਤੇ ਆਪਸੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਵੀ ਮੌਕਾ ਹੈ । ਦੇਸ਼ ਦੀ ਰੱਖਿਆ ਕਰਨ ਵਾਲੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਉਨ੍ਹਾਂ ਪ੍ਰਤੀ ਸਤਿਕਾਰ ਪ੍ਰਗਟ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ।
Ad Position 22
No active advertisement
ਪਿਛਲੀ ਖ਼ਬਰ ਐਸ. ਐਮ. ਡੀ.ਆਰ. ਐਸ. ਡੀ. ਕਾਲਜ ਦੇ ਬੀ.ਕਾਮ. ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਭੋਆ ਹਲਕੇ ’ਚ 65.80 ਲੱਖ ਰੁਪਏ ਦੀ ਲਾਗਤ ਨਾਲ 4.73 ਕਿੱਲੋਮੀਟਰ ਸੜਕਾਂ ਦੀ ਵਿਸ਼ੇਸ਼ ਮੁਰੰਮਤ ਸ਼ੁਰੂ
Ad Position 24