28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਾਰਡ-12 ਇੰਚਾਰਜ ਸਚਿਨ ਕੁਮਾਰ ਨੇ ਸੂਬਾ ਮੀਤ ਪ੍ਰਧਾਨ ਜਗਰੂਪ ਸਿੰਘ ਨਾਲ ਕੀਤੀ ਮੁਲਾਕਾਤ

ਪਠਾਨਕੋਟ, 28 ਅਗਸਤ (ਸੰਧੂ)-ਆਮ ਆਦਮੀ ਪਾਰਟੀ ਵਾਰਡ ਨੰਬਰ-12 ਦੇ ਇੰਚਾਰਜ ਸਚਿਨ ਕੁਮਾਰ ਨੇ ਪਾਰਟੀ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਜਗਰੂਪ ਸਿੰਘ ਨਾਲ ਮੁਲਾਕਾਤ ਕਰਕੇ ਪਠਾਨਕੋਟ ਸ਼ਹਿਰ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ ਤੇ ਸਥਾਨਕ ਪੱਧਰ ’ਤੇ ਪਾਰਟੀ ਨਾਲ ਜੁੜੇ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ । ਸਚਿਨ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ’ਚ ਵਿਕਾਸ ਕਾਰਜ ਨਾ ਕਰਵਾਏ ਜਾਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਵੱਖ-ਵੱਖ ਇਲਾਕਿਆਂ ਦੇ ਲੋਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ।

Ad Position 21
No active advertisement
ਸੂਬਾ ਮੀਤ ਪ੍ਰਧਾਨ ਜਗਰੂਪ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਵਾਰਡ ਨੰਬਰ-12 ਦੇ ਇੰਚਾਰਜ ਸਚਿਨ ਕੁਮਾਰ । ਅਜੀਤ ਤਸਵੀਰ 29-08-2026
ਪਠਾਨਕੋਟ, 28 ਅਗਸਤ (ਸੰਧੂ)-ਆਮ ਆਦਮੀ ਪਾਰਟੀ ਵਾਰਡ ਨੰਬਰ-12 ਦੇ ਇੰਚਾਰਜ ਸਚਿਨ ਕੁਮਾਰ ਨੇ ਪਾਰਟੀ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਜਗਰੂਪ ਸਿੰਘ ਨਾਲ ਮੁਲਾਕਾਤ ਕਰਕੇ ਪਠਾਨਕੋਟ ਸ਼ਹਿਰ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ ਤੇ ਸਥਾਨਕ ਪੱਧਰ ’ਤੇ ਪਾਰਟੀ ਨਾਲ ਜੁੜੇ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ । ਸਚਿਨ ਕੁਮਾਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ’ਚ ਵਿਕਾਸ ਕਾਰਜ ਨਾ ਕਰਵਾਏ ਜਾਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਤੇ ਵੱਖ-ਵੱਖ ਇਲਾਕਿਆਂ ਦੇ ਲੋਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ । ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਪੁਰਾਣੇ ਤੇ ਮਿਹਨਤੀ ਵਰਕਰਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਤੇ ਉਨ੍ਹਾਂ ਨੂੰ ਬਣਦੀਆਂ ਜ਼ਿੰਮੇਵਾਰੀਆਂ ਦੇਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਪੁਰਾਣੇ ਵਰਕਰਾਂ ਦੇ ਤਜਰਬੇ ਤੇ ਨਵੇਂ ਵਰਕਰਾਂ ਦੀ ਊਰਜਾ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ ’ਤੇ ਪਾਰਟੀ ਦੀ ਜਿੱਤ ਲਈ ਵਰਕਰ ਪੂਰੀ ਮਿਹਨਤ ਕਰਨਗੇ ।
Ad Position 22
No active advertisement
ਪਿਛਲੀ ਖ਼ਬਰ ਬ੍ਰਾਹਮਣ ਮਹਿਲਾ ਸੰਗਠਨ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ ਐਸ. ਐਮ. ਡੀ.ਆਰ. ਐਸ. ਡੀ. ਕਾਲਜ ਦੇ ਬੀ.ਕਾਮ. ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24