ਪਵਨ ਕੁਮਾਰ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਨਿਯੁਕਤ
ਗੁਰਦਾਸਪੁਰ, 29 ਅਗਸਤ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜਬੂਤੀ, ਹੋਰ ਗਤੀਵਿਧੀਆਂ ਨੂੰ ਤੇਜ ਕਰਨ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਸੀਨੀਅਰ ਆਗੂ ਪਵਨ ਕੁਮਾਰ ਗੁਰਦਾਸਪੁਰ ਨੂੰ ਨਸ਼ਾ ਮੁਕਤੀ ਮੋਰਚਾ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਪਵਨ ਕੁਮਾਰ ਨੇ ਨਵੀਂ ਨਿਯੁਕਤੀ ਮਿਲਣ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ।
ਗੁਰਦਾਸਪੁਰ, 29 ਅਗਸਤ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੀ ਮਜਬੂਤੀ, ਹੋਰ ਗਤੀਵਿਧੀਆਂ ਨੂੰ ਤੇਜ ਕਰਨ ਅਤੇ ਨਸ਼ਾ ਮੁਕਤੀ ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਉਣ ਲਈ ਸੀਨੀਅਰ ਆਗੂ ਪਵਨ ਕੁਮਾਰ ਗੁਰਦਾਸਪੁਰ ਨੂੰ ਨਸ਼ਾ ਮੁਕਤੀ ਮੋਰਚਾ ਦਾ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਪਵਨ ਕੁਮਾਰ ਨੇ ਨਵੀਂ ਨਿਯੁਕਤੀ ਮਿਲਣ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ। ਜਦੋਂ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ, ਪੰਜਾਬ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਕਲਵੀ, ਹਲਕਾ ਇੰਚਾਰਜ ਰਮਨ ਬਹਿਲ, ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਇੰਚਾਰਜ ਦਿਕਸ਼ਿਤ ਧਵਨ, ਰੋਹਿਤ ਸਿਆਲ, ਜਿਲ੍ਹਾ ਕੋਆਰਡੀਨੇਟਰ ਅਰਸ਼ਦੀਪ ਸਿੰਘ, ਅਨਮੋਲ ਰੰਧਾਵਾ ਅਤੇ ਨੀਰਜ ਸਲਹੋਤਰਾ ਸਮੇਤ ਹੋਰ ਆਗੂਆਂ ਦਾ ਧੰਨਵਾਦ ਕੀਤਾ ।