30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦੀ ਸੂਬਾ ਪੱਧਰ ’ਤੇ ਚੋਣ

ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀਆਂ ਉਭਰਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿਚ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਅਰਸ਼ਦੀਪ ਕੌਰ, ਗੁਰਮਨਦੀਪ ਕੌਰ ਅਤੇ ਸੁਨੀਤਾ ਦੀ ਚੋਣ ਅੰਡਰ -14 ਟੀਮ ਵਿਚ ਹੋਈ ਹੈ।

Ad Position 21
No active advertisement
ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਸੂਬਾ ਪੱਧਰ ’ਤੇ ਚੁਣੀਆਂ ਗਈਆਂ ਵਿਦਿਆਰਥਣਾਂ । 30-08-2026
ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀਆਂ ਉਭਰਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿਚ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਅਰਸ਼ਦੀਪ ਕੌਰ, ਗੁਰਮਨਦੀਪ ਕੌਰ ਅਤੇ ਸੁਨੀਤਾ ਦੀ ਚੋਣ ਅੰਡਰ -14 ਟੀਮ ਵਿਚ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਚੁਣੀਆਂ ਗਈਆਂ ਖਿਡਾਰਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਵਲੋਂ ਖੇਡ ਵਿੰਗ ਖਾਸ ਤੌਰ ’ਤੇ ਕੋਚ ਦਵਿੰਦਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ, ਜਿਨਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਇਹ ਮੁਕਾਮ ਹਸਤ ਕੀਤਾ। ਪ੍ਰਿੰਸੀਪਲ ਡਾ. ਉਪਮਾ ਮਹਾਜਨ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ ਤਾਂ ਜੋ ਬੱਚਿਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖਿਡਾਰਨਾਂ ਅੱਗੇ ਚੱਲ ਕੇ ਰਾਜ ਤੇ ਰਾਸ਼ਟਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੀਆਂ। ਇਸ ਮੌਕੇ ਸਕੂਲ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪ੍ਰਿੰਸੀਪਲ ਡਾ. ਉਪਮਾ ਮਹਾਜਨ ਅਤੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਵਿਚ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਖਿਡਾਰੀਆਂ ਨੇ ਖੋ-ਖੋ ’ਚ ਸ਼ਾਨਦਾਰ ਜਿੱਤ ਹਾਸਿਲ ਕੀਤੀ ਅਗਲੀ ਖ਼ਬਰ ਪੰਜਾਬ ਅਤੇ ਸਿੱਖ ਕੌਮ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਨੌਜਵਾਨਾਂ ਦੀ ਪੰਥਕ ਏਕਤਾ ਦੀ ਲੋੜ : ਰਿਆੜ, ਬਸਰਾਵਾਂ
Ad Position 24