ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਇੰਟਰਸਿਟੀ ਬੱਸ ਤੇ ਟਰੱਕ ਦੀ ਹੋਈ ਟੱਕਰ
* ਵਾਲ-ਵਾਲ ਬਚੀਆਂ ਸਵਾਰੀਆਂ
ਗੁਰਦਾਸਪੁਰ, 29 ਅਗਸਤ (ਅਸ਼ੋਕ ਸ਼ਰਮਾ)-ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਾਹੜਾ ਨਜਦੀਕ ਇੰਟਰਸਿਟੀ ਬੱਸ ਅਤੇ ਟਰੱਕ ਵਿਚਕਾਰ ਹੋਈ ਜਬਰਦਸਤ ਟੱਕਰ ਨਾਲ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਦੋਂ ਕਿ ਡਰਾਈਵਰ ਦੇ ਮਾਮੂਲੀ ਸੱਟਾਂ ਲੱਗੀਆਂ ਅਤੇ ਸਵਾਰੀਆਂ ਵਾਲ ਵਾਲ ਬਚ ਗਈਆਂ।
ਗੁਰਦਾਸਪੁਰ, 29 ਅਗਸਤ (ਅਸ਼ੋਕ ਸ਼ਰਮਾ)-ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪਿੰਡ ਪਾਹੜਾ ਨਜਦੀਕ ਇੰਟਰਸਿਟੀ ਬੱਸ ਅਤੇ ਟਰੱਕ ਵਿਚਕਾਰ ਹੋਈ ਜਬਰਦਸਤ ਟੱਕਰ ਨਾਲ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਦੋਂ ਕਿ ਡਰਾਈਵਰ ਦੇ ਮਾਮੂਲੀ ਸੱਟਾਂ ਲੱਗੀਆਂ ਅਤੇ ਸਵਾਰੀਆਂ ਵਾਲ ਵਾਲ ਬਚ ਗਈਆਂ। ਮੌਕੇ ’ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਾਤ ਕਰੀਬ 8 ਵਜੇ ਮਲਕਪੁਰ ਚੌਕ ਤੋਂ ਵਾਇਆ ਗੁਰਦਾਸਪੁਰ ਰਾਹੀਂ ਦਿੱਲੀ ਜਾ ਰਹੀ ਬੱਸ ਨੰਬਰ ਏ.ਆਰ.01.ਯੂ.1200 ਜੋ ਮੁਕੇਰੀਆਂ ਵਲੋਂ ਆਉਂਦੇ ਇਕ ਟਰੱਕ ਨਾਲ ਸਿੱਧੀ ਜਾ ਟਕਰਾਈ। ਇਹ ਟੱਕਰ ਇੰਨੀ ਜਬਰਦਸਤ ਸੀ ਕਿ ਆਵਾਜ ਸੁਣ ਕੇ ਪਿੰਡ ਦੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਬੱਸ ਵਿਚ ਬੈਠੀਆਂ ਸਵਾਰੀਆਂ ਸਹਿਮ ਗਈਆਂ, ਜਿਨ੍ਹਾਂ ਨੂੰ ਲੋਕਾਂ ਵਲੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਸਿਟੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟਰੱਕ ਨੂੰ ਆਪਣੇ ਕਬਜੇ ਵਿਚ ਲੈ ਲਿਆ। ਜਦੋਂ ਕਿ ਟਰੱਕ ਡਰਾਈਵਰ ਮੌਕੇ ਦਾ ਫਾਇਦਾ ਚੁੱਕਦੇ ਹੋਏ ਫਰਾਰ ਹੋ ਗਿਆ।ਬੱਸ ਦਾ ਨੁਕਸਾਨ 2 ਲੱਖ ਤੋਂ ਵਧੇਰੇ ਹੋਣ ਦਾ ਅਨੁਮਾਨ ਹੈ ।