ਭਗਵੰਤ ਮਾਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰ ਕੇ ਪੰਜਾਬੀਆਂ ਦਾ ਦਿਲ ਜਿੱਤਿਆ: ਮਾਹਲ
ਬਟਾਲਾ, 29 ਅਗਸਤ (ਸਤਿੰਦਰ ਸਿੰਘ)- ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਪੰਜਾਬ, ਪੰਜਾਬੀਅਤ ਤੇ ਸਾਰੇ ਵਰਗਾਂ ਦਾ ਦਿਲ ਜਿੱਤਿਆ। ਇਹ ਵਿਚਾਰ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਆਮ ਆਦਮੀ ਪਾਰਟੀ ਨੇ ਪਿੰਡ ਬਸਰਾਵਾਂ ’ਚ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ।
ਬਟਾਲਾ, 29 ਅਗਸਤ (ਸਤਿੰਦਰ ਸਿੰਘ)- ਭਗਵੰਤ ਸਿੰਘ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਪੰਜਾਬ, ਪੰਜਾਬੀਅਤ ਤੇ ਸਾਰੇ ਵਰਗਾਂ ਦਾ ਦਿਲ ਜਿੱਤਿਆ। ਇਹ ਵਿਚਾਰ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਆਮ ਆਦਮੀ ਪਾਰਟੀ ਨੇ ਪਿੰਡ ਬਸਰਾਵਾਂ ’ਚ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ। ਸ. ਮਾਹਲ ਨੇ ਕਿਹਾ ਕਿ ਪੰਜਾਬ ’ਚ ਲੋਕਾਂ ਦੇ ਹਰਮਨ ਪਿਆਰੇ ਸੱਚੇ ਇਨਸਾਨ ਭਗਵੰਤ ਸਿੰਘ ਮਾਨ ਅੱਜ ਪੰਜਾਬੀਆਂ ਦੇ ਦਿਲਾਂ ’ਤੇ ਛਾਏ ਹੋਏ ਹਨ ਅਤੇ ਜੋ ਕਹਿੰਦੇ ਹਨ ਕਰ ਜਾਂਦੇ ਹਨ, ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਹਨ। ਜਿਵੇਂ ਪੰਜਾਬ ਦੇ ਹਰ ਘਰ ’ਚ ਬਿਜ਼ਲੀ 300 ਯੂਨਿਟ ਮੁਆਫ, ਮਾਵਾਂ ਧੀਆਂ ਨੂੰ ਸਤਿਕਾਰ ਯੋਜਨਾ ਵਜੋਂ ਤੋਹਫਾ, ਸਕਾਲਰਸ਼ਿਪ ਵਜੀਫਾ ਪੜਾਈ ਕਰਨ ਵਾਲਿਆਂ ਬੱਚਿਆਂ ਨੂੰ, ਸ਼ਗਨ ਸਕੀਮ, ਬੁਢਾਪਾ, ਵਿਧਵਾ, ਅੰਗਹੀਣ ਤੇ ਹੋਰ ਭਲਾਈ ਸਕੀਮਾਂ ਜਾਰੀ ਰੱਖੀਆਂ ਹਨ। ਇਸ ਮੌਕੇ ਸਰਪੰਚ ਸਤਨਾਮ ਸਿੰਘ ਬਲਵਿੰਦਰ ਸਿੰਘ ਪੰਚ, ਮਨਜੀਤ ਸਿੰਘ ਸਾਬਕਾ ਸਰਪੰਚ, ਜਸਬੀਰ ਸਿੰਘ ਨੰਬਰਦਾਰ, ਜੋਗਾ ਸਿੰਘ ਬੋਹੜੀ ਸਾਹਿਬ, ਡਾ. ਸੁਖਬੀਰ ਸਿੰਘ ਸਲਾਹਪੁਰ, ਸਰਪੰਚ ਤਰਲੋਕ ਸਿੰਘ ਸਲਾਹਪੁਰ, ਮਨਮੋਹਣ ਸਿੰਘ ਕਾਹਨੂੰਵਾਨ, ਜਗਬੀਰ ਸਿੰਘ ਆਦਿ ਹਾਜ਼ਰ ਸਨ।