30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ

ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਅੱਜ ਇੱਥੇ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ, ਜਿਨ੍ਹਾਂ ਨੂੰ ਉਨ੍ਹਾਂ ਵਲੋਂ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 30-08-2026
ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਅੱਜ ਇੱਥੇ ਹੋਟਲ ਵਿਖੇ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਵਲੋਂ ਆਉਣ ਵਾਲੇ ਸ਼ੀਜ਼ਨ ਨੂੰ ਵੇਖਦਿਆਂ ਵੱਖ ਵੱਖ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ, ਜਿਨ੍ਹਾਂ ਨੂੰ ਉਨ੍ਹਾਂ ਵਲੋਂ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਦੌਰਾਨ ਸਮੂਹ ਰਾਈਸ ਮਿਲਰਜ਼ ਵਲੋਂ ਸਰਵਸੰਮਤੀ ਨਾਲ ਅਜੇ ਬੇਦੀ ਨੂੰ ਗੁਰਦਾਸਪੁਰ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਆਲ ਇੰਡੀਆ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਤੇ ਪੰਜਾਬ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਚੀਮਾ ਵਲੋਂ ਅਜੇ ਬੇਦੀ ਨੂੰ ਵਧਾਈ ਦਿੱਤੀ ਗਈ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅਜੇ ਬੇਦੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਮੂਹ ਰਾਈਸ ਮਿਲਰਜ਼ ਨੇ ਸਰਵਸੰਮਤੀ ਨਾਲ ਸਮਰਥਨ ਪ੍ਰਗਟ ਕਰਦਿਆਂ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅਜੇ ਬੇਦੀ ਨੇ ਸਮੂਹ ਰਾਈਸ ਮਿਲਰਜ਼ ਅਤੇ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਨਵੇਂ ਸੀਜ਼ਨ ਦੌਰਾਨ ਰਾਈਸ ਮਿਲਰਜ਼ ਦੀ ਹਰ ਮੁਸ਼ਕਲ ਦੇ ਹੱਲ ਲਈ ਉਹ ਮਿਲਰ ਭਾਈਚਾਰੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਗੇ ਅਤੇ ਮਿਲਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਐਸੋਸੀਏਸ਼ਨ ਵਲੋਂ ਚੌਲਾਂ ’ਤੇ ਲੱਗੇ ਇਕ ਫੀਸਦ ਟੈਕਸ ਖਤਮ ਕਰਨ, ਸੀਜਨ ਤੋਂ ਪਹਿਲਾਂ ਗੁਦਾਮ ਖਾਲੀ ਕਰਨ ਸਮੇਤ ਵੱਖ ਵੱਖ ਮੰਗਾਂ ਰੱਖੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਗਿਆ। ਇਸ ਮੌਕੇ ਸਮੂਹ ਰਾਈਸ ਮਿਲਰਜ਼ ਨੇ ਅਜੇ ਬੇਦੀ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟ ਕੀਤੀ ਕਿ ਉਹ ਮਿਲਰ ਭਾਈਚਾਰੇ ਦੀ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ਦੇ ਕਿੱਕ ਬਾਕਸਿੰਗ ਮੁਕਾਬਲੇ ’ਚ ਦੂਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਚੋਰੀ ਦੇ ਸਾਮਾਨ ਸਮੇਤ 3 ਨੌਜਵਾਨ ਕਾਬੂ
Ad Position 24