30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’ : ਏਡਿਡ ਸਕੂਲ ਯੂਨੀਅਨ

ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਲਗਪਗ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੀ. ਪੀ.

Ad Position 21
No active advertisement
ਪਰਮਜੀਤ ਸਿੰਘ ਪ੍ਰਧਾਨ 30-08-2026
ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਪੰਜਾਬ ਰਾਜ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਲਗਪਗ 8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪੈਨਸ਼ਨ ਦੇ ਪੀ.ਪੀ.ਓ. ਜਾਰੀ ਨਾ ਕੀਤੇ ਜਾਣ ਕਾਰਨ ਸਰਕਾਰ ਪ੍ਰਤੀ ਡੂੰਘਾ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਲੰਮੇ ਸਮੇਂ ਤੋਂ ਆਪਣੀਆਂ ਤਨਖ਼ਾਹਾਂ ਤੇ ਪੈਨਸ਼ਨ ਸਬੰਧੀ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਅਜੇ ਤੱਕ ਇਸ ਗੰਭੀਰ ਮਸਲੇ ਦਾ ਕੋਈ ਢੁਕਵਾਂ ਅਤੇ ਸਥਾਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ 8-8 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਸੇਵਾ ਮੁਕਤ ਅਧਿਆਪਕ ਤੇ ਕਰਮਚਾਰੀ ਆਪਣੇ ਪੈਨਸ਼ਨਰੀ ਲਾਭਾਂ ਤੇ ਪੈਨਸ਼ਨ ਦੇ ਪੀ.ਪੀ.ਓ. ਜਾਰੀ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ। ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ, ਹੋਰ ਕਰਮਚਾਰੀਆਂ ਦੇ ਨਾਲ-ਨਾਲ ਬਜ਼ੁਰਗ ਪੈਨਸ਼ਨਰਾਂ ਦੇ 6ਵੇਂ ਪੇਅ ਕਮਿਸ਼ਨ ਦੇ ਬਕਾਇਆਂ ਨੂੰ ਵੀ ਜਾਰੀ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਰੋਸ ਪ੍ਰਗਟ ਕਰਦਿਆਂ ‘ਕਾਲਾ ਅਧਿਆਪਕ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ 5 ਸਤੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਰੋਸ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ।
Ad Position 22
No active advertisement
ਪਿਛਲੀ ਖ਼ਬਰ ਸਰਹੱਦ ’ਤੇ ਤਾਇਨਾਤ ਬਾਰਡਰ ਗਾਰਡ ਭੈਣਾਂ ਨੇ ਰੱਖੜੀ ਬੰਨ੍ਹ ਕੇ ਮਨੋਬਲ ਵਧਾਇਆ ਅਗਲੀ ਖ਼ਬਰ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ ਦੇ ਕਿੱਕ ਬਾਕਸਿੰਗ ਮੁਕਾਬਲੇ ’ਚ ਦੂਨ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24