30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

- ਮਾਮਲਾ ਡੀ.ਏ, ਪੁਰਾਣੀ ਪੈਨਸ਼ਨ ਅਤੇ ਹੋਰ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆਂ ਕਰਨ ਦਾ- ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਅੱਜ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਓਂਕਾਰ ਸਿੰਘ, ਕੁਲਦੀਪ ਪੂਰੋਵਾਲ, ਅਸ਼ਵਨੀ ਫ਼ਜ਼ੂਪੁਰ, ਇਮੈਨੁਅਲ ਨਾਹਰ, ਰਾਜ ਸੁਖਵਿੰਦਰ ਸਿੰਘ, ਸਤਨਾਮ ਸਿੰਘ,ਪਲਵਿੰਦਰ ਸਿੰਘ, ਲਵਪ੍ਰੀਤ ਰੋੜਾਂਵਾਲੀ, ਲੱਖਵਿੰਦਰ ਸਿੰਘ ਭੌਰ, ਗੁਰਪਿੰਦਰ ਸਿੰਘ, ਰਜਨੀ ਪਰਕਾਸ਼, ਬਲਵਿੰਦਰ ਕੌਰ, ਸੁਖਵਿੰਦਰ ਸਿੰਘ ਬਾਗੋਵਾਣੀ, ਗੁਰਦਿਆਲ ਸੋਹਲ, ਅਮਰਜੀਤ ਸ਼ਾਸਤਰੀ, ਨਰੇਸ਼ ਪਾਲ, ਸੰਜੀਵ ਸੈਣੀ, ਕਰਨੈਲ ਚਿੱਟੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਮੁਲਾਜ਼ਮ ਮੰਗਾਂ ਦੇ ਹੱਲ ਤੋਂ ਭੱਜਿਆ ਜਾ ਰਿਹਾ ਹੈ, ਚਾਰ ਸਾਲ ਤੋਂ ਵੱਧ ਸਮੇਂ ਵਿਚ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਕੇ ਹਜਾਰਾਂ ਰੁਪਏ ਦਾ ਨੁਕਸਾਨ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 30-08-2026
ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਅੱਜ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਲੋਂ ਮਾਰਚ ਕਰਨ ਤੋਂ ਬਾਅਦ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਓਂਕਾਰ ਸਿੰਘ, ਕੁਲਦੀਪ ਪੂਰੋਵਾਲ, ਅਸ਼ਵਨੀ ਫ਼ਜ਼ੂਪੁਰ, ਇਮੈਨੁਅਲ ਨਾਹਰ, ਰਾਜ ਸੁਖਵਿੰਦਰ ਸਿੰਘ, ਸਤਨਾਮ ਸਿੰਘ,ਪਲਵਿੰਦਰ ਸਿੰਘ, ਲਵਪ੍ਰੀਤ ਰੋੜਾਂਵਾਲੀ, ਲੱਖਵਿੰਦਰ ਸਿੰਘ ਭੌਰ, ਗੁਰਪਿੰਦਰ ਸਿੰਘ, ਰਜਨੀ ਪਰਕਾਸ਼, ਬਲਵਿੰਦਰ ਕੌਰ, ਸੁਖਵਿੰਦਰ ਸਿੰਘ ਬਾਗੋਵਾਣੀ, ਗੁਰਦਿਆਲ ਸੋਹਲ, ਅਮਰਜੀਤ ਸ਼ਾਸਤਰੀ, ਨਰੇਸ਼ ਪਾਲ, ਸੰਜੀਵ ਸੈਣੀ, ਕਰਨੈਲ ਚਿੱਟੀ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਮੁਲਾਜ਼ਮ ਮੰਗਾਂ ਦੇ ਹੱਲ ਤੋਂ ਭੱਜਿਆ ਜਾ ਰਿਹਾ ਹੈ, ਚਾਰ ਸਾਲ ਤੋਂ ਵੱਧ ਸਮੇਂ ਵਿਚ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਕੇ ਹਜਾਰਾਂ ਰੁਪਏ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕਰਦਿਆਂ 18 ਫੀਸਦੀ ਡੀ.ਏ ਦੀ ਕਿਸ਼ਤਾਂ ਦੇਣ, ਪੁਰਾਣੀ ਪੈਨਸ਼ਨ, ਕੰਪਿਊਟਰ ਅਧਿਆਪਕਾਂ ਅਤੇ ਐਸੋਸੀਏਟ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਸ਼ਾਮਿਲ ਕਰਨ, ਏ.ਸੀ.ਪੀ ਸਕੀਮ ਬਹਾਲ ਕਰਨ, ਭੱਤੇ ਬਹਾਲ ਕਰਨ,17-7-20 ਤੇ 15-1-15 ਦੇ ਪੱਤਰ ਰੱਦ ਕਰਕੇ ਪੂਰੀ ਤਨਖ਼ਾਹ ਦੇਣ, ਮਿਡ ਡੇਅ ਮੀਲ ਅਤੇ ਆਸ਼ਾ/ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਵਧਾਉਣ, ਮੈਰੀਟੋਰੀਅਸ, ਆਦਰਸ਼, ਐਨ.ਐਸ.ਕੇ.ਐਫ, ਮੁਹੱਲਾ ਕਲੀਨਿਕ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ। ਆਗੂਆਂ ਕਿਹਾ ਕਿ ਕਿਸੇ ਵੀ ਸਮੂਹਿਕ ਛੁੱਟੀ ’ਤੇ ਜਾਣ ਵਾਲੇ ਕਰਮਚਾਰੀ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਆਗੂਆਂ ਮੁੱਖ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਲੀਡਰਸ਼ਿਪ ਨਾਲ ਗੱਲਬਾਤ ਕਰਕੇ ਮਸਲੇ ਨੂੰ ਹੱਲ ਨਹੀਂ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਹਰਪਾਲ ਸਿੰਘ, ਗੁਰਵਿੰਦਰ ਸਿੰਘ ਸੈਣੀ, ਰਾਜੇਸ਼ ਕੁਮਾਰ, ਸਲਵਿੰਦਰ ਕੁਮਾਰ, ਇੰਦਰਜੀਤ ਸਿੰਘ, ਸਾਹਿਬ ਸਿੰਘ, ਅਮਨਪ੍ਰਿਤਪਾਲ ਸਿੰਘ, ਅਮਰਜੀਤ ਕੋਠੇ, ਰਵੀ, ਨੇਕ ਰਾਜ ਸਾਰੰਗਲ, ਬਲਵਿੰਦਰ ਸਿੰਘ, ਹਰਜੀਤ ਸਿੰਘ, ਅਨਿਲ ਸ਼ਰਮਾ, ਕੁਲਵੰਤ ਸਿੰਘ, ਗੁਰਨਾਮ ਸਿੰਘ, ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਧਾਰੋਵਾਲੀ ਛੰਭ ਡਰੇਨ ਨਾਲੇ ਦੇ ਨਜ਼ਦੀਕ ਕਿਸਾਨਾਂ ਦੀਆਂ ਦੂਜੀ ਵਾਰੀ ਮੋਟਰਾਂ ਚੋਰੀ ਅਗਲੀ ਖ਼ਬਰ 31 ਅਗਸਤ ਨੂੰ ਪੂਰੇ ਪੰਜਾਬ ਦੇ ਡੀ.ਸੀ ਦਫਤਰਾਂ ਅੱਗੇ ਲੱਗਣਗੇ ਇਕ ਰੋਜਾ ਵੱਡੇ ਧਰਨੇ
Ad Position 24