ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਘੱਸ ’ਚ ਲੋਕ ਮਿਲਣੀ ਕੀਤੀ
ਊਧਨਵਾਲ, 29 ਅਗਸਤ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੱਸ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਰਪੰਚ ਸਾਹਿਬ ਸਿੰਘ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ। ਇਸ ਵਿਚ ਪਿੰਡ ਵਾਸੀ ਵੱਡੀ ਗਿਣਤੀ ਵਿਚ ਪਹੁੰਚੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਆਪਣੀ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਨਾਲ ਹੀ ਸੰਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਰਹਿੰਦੇ ਕੰਮ ਕਰਵਾਉਣ ਲਈ ਆਖਿਆ।
ਸ
ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਲੋਕ ਮਿਲਣੀ ਤਹਿਤ ਸੰਬੋਧਨ ਕਰਦੇ ਹੋਏ। ਤਸਵੀਰ : ਪਰਗਟ ਸਿੰਘ
30-08-2026
ਊਧਨਵਾਲ, 29 ਅਗਸਤ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੱਸ ’ਚ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਸਰਪੰਚ ਸਾਹਿਬ ਸਿੰਘ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ। ਇਸ ਵਿਚ ਪਿੰਡ ਵਾਸੀ ਵੱਡੀ ਗਿਣਤੀ ਵਿਚ ਪਹੁੰਚੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਆਪਣੀ ਸਰਕਾਰ ਦੀਆਂ ਹੁਣ ਤੱਕ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਨਾਲ ਹੀ ਸੰਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਰਹਿੰਦੇ ਕੰਮ ਕਰਵਾਉਣ ਲਈ ਆਖਿਆ। ਸ: ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ 2027 ਵਿਚ ਦੁਬਾਰਾ ਭਗਵੰਤ ਸਿੰਘ ਮਾਨ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਕਰ ਕੇ ਸਾਰੀਆਂ ਸਹੂਲਤਾਂ ਨੂੰ ਬਰਕਰਾਰ ਰੱਖਣ ਲਈ ਆਪਣੀ ਆਮ ਆਦਮੀ ਪਾਰਟੀ ਵਾਲੀ ਸਰਕਾਰ ਬਣਾਉਣੀ ਹੈ। ਸਰਪੰਚ ਸਾਹਿਬ ਸਿੰਘ ਘੱਸ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਆਪਣੇ ਪਿੰਡ ਦੇ ਵਿਕਾਸ ਸਬੰਧੀ ਵਿਚਾਰਾਂ ਕੀਤੀਆਂ। ਬਲਵਿੰਦਰ ਸਿੰਘ ਲਾਡੀ ਵਲੋਂ ਵਿਸ਼ਵਾਸ ਦਿਵਾਇਆ ਪਿੰਡ ਦੇ ਵਿਕਾਸ ਲਈ ਜਲਦ ਗ੍ਰਾਂਟ ਦਿੱਤੀ ਜਾਵੇਗੀ। ਇਸ ਮੌਕੇ ਸਰਪੰਚ ਸਾਹਿਬ ਸਿੰਘ, ਮਾਸਟਰ ਸੂਬਾ ਸਿੰਘ ਖਹਿਰਾ, ਸਰਪੰਚ ਦਵਿੰਦਰ ਸਿੰਘ, ਸਰਪੰਚ ਗੁਰਮੀਤ ਸਿੰਘ, ਸਰਪੰਚ ਅੰਮ੍ਰਿਤਪਾਲ ਸਿੰਘ, ਸਰਪੰਚ ਲਖਬੀਰ ਸਿੰਘ, ਸਰਪੰਚ ਦਵਿੰਦਰ ਸਿੰਘ, ਸਰਪੰਚ ਮਨਦੀਪ ਸਿੰਘ, ਸਰਪੰਚ ਜੰਗਜੀਵਨ ਸਿੰਘ, ਸਰਬਜੀਤ ਸਿੰਘ, ਜੋਗਾ ਸਿੰਘ, ਸੁੱਚਾ ਸਿੰਘ, ਕੇਵਲ ਸਿੰਘ ਢਿੱਲੋਂ, ਹੁਸਨਾਕ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।