31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗਾਈਡੈਂਸ, ਨਸ਼ਾ ਵਿਰੋਧੀ ਮੁਹਿੰਮ ਤੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗਤੀਵਿਧੀਆਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਕੈਰੀਅਰ ਮਾਰਗ ਦਰਸ਼ਨ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਵਾਤਾਵਰਨਕ ਜ਼ਿੰਮੇਵਾਰੀਆਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ) ਰਾਜੇਸ਼ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਪੀ. ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਅਤੇ ਪੀ.

Ad Position 21
No active advertisement
ਅਜੀਤ ਡੈਸਕ 30-08-2026
ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਕੈਰੀਅਰ ਮਾਰਗ ਦਰਸ਼ਨ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਵਾਤਾਵਰਨਕ ਜ਼ਿੰਮੇਵਾਰੀਆਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ) ਰਾਜੇਸ਼ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵਲੋਂ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਅਤੇ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਮੁਕੇਸ਼ ਵਰਮਾ ਨੇ ਸਕੂਲਾਂ ਵਿਚ ਸ੍ਰੀ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ, ਗਾਈਡੈਂਸ ਗਤੀਵਿਧੀਆਂ, ਗਾਈਡੈਂਸ ਕਾਰਨਰਾਂ ਦੀ ਕਾਰਗੁਜ਼ਾਰੀ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਗਤੀਵਿਧੀਆਂ ਨੂੰ ਸਿਰਫ਼ ਰਸਮੀ ਤੌਰ ’ਤੇ ਨਹੀਂ, ਸਗੋਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾਵੇ। ਇਸ ਤੋਂ ਇਲਾਵਾ ਇਕ ਪੇੜ ਮਾਂ ਕੇ ਨਾਮ ਮੁਹਿੰਮ ਤਹਿਤ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਪੌਦਾ ਵੀ ਲਗਾਇਆ ਗਿਆ। ਇਸ ਮੌਕੇ ਬਲਾਕ ਗਾਈਡੈਂਸ ਕੌਂਸਲਰ ਦੋਰਾਂਗਲਾ ਹਰੀਸ਼ ਬਾਵਾ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸੰਗਤ ਨੇ ਬਾਬਾ ਨਰਿੰਦਰ ਸਿੰਘ ਲੰਗਰਾਂ ਵਾਲਿਆ ਤੋਂ ਅਸ਼ੀਰਵਾਦ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਘੱਸ ’ਚ ਲੋਕ ਮਿਲਣੀ ਕੀਤੀ
Ad Position 24