ਹਲਕਾ ਫਤਹਿਗੜ੍ਹ ਚੂੜੀਆਂ ’ਚ ਬਾਜਵਾ ਦੀ ਲੋਕਪ੍ਰਿਅਤਾ 2027 ਦੀਆਂ ਚੋਣਾਂ ’ਚ ਦਿਵਾਏਗੀ ਵੱਡੀ ਜਿੱਤ- ਵਿੰਝਵਾਂ
ਬਟਾਲਾ, 29 ਅਗਸਤ (ਹਰਦੇਵ ਸਿੰਘ ਸੰਧੂ)- ਪੰਜਾਬ ਦੀ ਮੌਜ਼ੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਲੋਕ ਫਿਰ ਤੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹੋਏ ਪਏ ਹਨ।
ਬਟਾਲਾ, 29 ਅਗਸਤ (ਹਰਦੇਵ ਸਿੰਘ ਸੰਧੂ)- ਪੰਜਾਬ ਦੀ ਮੌਜ਼ੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਲੋਕ ਫਿਰ ਤੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਉਤਾਵਲੇ ਹੋਏ ਪਏ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਵਿੰਝਵਾਂ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਡਾਇਰੈਕਟਰ ਸਵਿੰਦਰ ਸਿੰਘ ਵਿੰਝਵਾਂ, ਹਰਮਨਦੀਪ ਸਿੰਘ ਹਰਚੋਵਾਲ ਜ਼ਿਲ੍ਹਾ ਯੂਥ ਪ੍ਰਧਾਨ ਤੇ ਦਿਲਰਾਜ ਸਿੰਘ ਭਾਗੋਵਾਲ ਡਾਇਰੈਕਟਰ ਮਿਲਕ ਪਲਾਂਟ ਗੁਰਦਾਸਪੁਰ ਨੇ ਸਾਂਝੇ ਤੌਰ ਕਰਦਿਆਂ ਕਿਹਾ ਕਿ ਹਲਕਾ ਫਤਹਿਗੜ੍ਹ ਚੂੜੀਆਂ ’ਚ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਲੋਕਪ੍ਰਿਯਤਾ 20 27 ਦੀ ਵਿਧਾਨ ਸਭਾ ਚੋਣਾਂ ’ਚ ਵੱਡੀ ਜਿੱਤ ਹਾਸਲ ਕਰਵਾਏਗੀ। ਉਨ੍ਹਾਂ ਕਿਹਾ ਕਿ ਵਿਧਾਇਕ ਬਾਜਵਾ ਵਲੋਂ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦਿਆਂ ਹਲਕਾ ਅੰਦਰ ਵਿਕਾਸ ਪੱਖੋਂ ਵੀ ਕੋਈ ਕਮੀ ਨਹੀ ਆਉਣ ਦਿੱਤੀ। ਕਿਉਂਕਿ ਸ. ਬਾਜਵਾ ਹਲਕੇ ’ਚ ਲੋਕਾਂ ’ਤੇ ਰਾਜ ਕਰਦੇ ਹਨ। ਉਨ੍ਹਾਂ ਦੀ ਹਰਮਨ ਪਿਆਰਤਾ ਵਿਰੋਧੀਆਂ ਦੇ ਸੁਪਨੇ ਸਾਕਾਰ ਨਹੀ ਹੋਣ ਦੇਵੇਗੀ। ਇਨ੍ਹਾਂ ਆਗੂਆਂ ਨੇ ਕਿਹਾ ਕਿ ਹਲਕੇ ਦੇ ਸਾਰੇ ਕਾਂਗਰਸੀ ਆਗੂ ਤੇ ਵਰਕਰ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਹਲਕੇ ’ਚ ਕੀਤੇ ਕੰਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਜਾ ਕੇ ਲੋਕਾਂ ਜਾਗਰੂਕ ਕਰਨਗੇ ।