31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ

ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਐੱਸ.

Ad Position 21
No active advertisement
ਅਜੀਤ ਡੈਸਕ 30-08-2026
ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਲੰਮੇ ਸਮੇਂ ਤੋਂ ਜ਼ੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ, ਚੜ੍ਹਦੀ ਕਲਾ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਲਈ ਵਿਸ਼ੇਸ਼ ਅਰਦਾਸ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਅਤੇ ਇੰਜੀਨੀਅਰ ਸ: ਸੁਖਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਵਿਚ ਸ਼ਰਧਾ ਸਹਿਤ ਸ਼ਮੂਲੀਅਤ ਕੀਤੀ। ਪਾਠ ਦੀ ਸੰਪੂਰਨਤਾ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ, ਉਨ੍ਹਾਂ ਦੇ ਪਰਿਵਾਰਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਪਿੱਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਨੇ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕੱਟ ਲਈਆਂ ਹਨ, ਇਸ ਕਰਕੇ ਉਨ੍ਹਾਂ ਦੀ ਰਿਹਾਈ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਸਮਾਗਮ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਪੁਰਖ ਅੱਗੇ ਅਰਦਾਸ ਕਰਨ ਲਈ ਕਰਵਾਇਆ ਗਿਆ ਹੈ ਕਿ ਵਾਹਿਗੁਰੂ ਸਾਡੇ ਸਾਰਿਆਂ ਦੀ ਅਰਦਾਸ ਸੁਣ ਕਿ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ। ਇਸ ਮੌਕੇ ਪ੍ਰੋ. ਗੁਰਵਿੰਦਰ ਸਿੰਘ ਨੇ ਸਮਾਗਮ ਵਿਚ ਸਹਿਯੋਗ ਦੇਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਸਮਾਗਮ ਵਿਚ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥਣਾਂ ਨੇ ਯੂ.ਜੀ.ਸੀ. ਨੈੱਟ 2026 ਪਾਸ ਕੀਤਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ
Ad Position 24