ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਰਜਿਸਟ੍ਰੇਸ਼ਨ ਕੈਂਪ ਲਗਾਇਆ
ਗੁਰਦਾਸਪੁਰ, 29 ਅਗਸਤ (ਪੰਕਜ ਸ਼ਰਮਾ)-ਪਹਿਲੀ ਵਾਰ ਵੋਟਰ ਬਣਨ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਵਿਖੇ ਦੂਜਾ ਵਿਸ਼ੇਸ਼ ਨਵਾਂ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ: ਐੱਸ.
ਗੁਰਦਾਸਪੁਰ, 29 ਅਗਸਤ (ਪੰਕਜ ਸ਼ਰਮਾ)-ਪਹਿਲੀ ਵਾਰ ਵੋਟਰ ਬਣਨ ਵਾਲੇ ਵਿਦਿਆਰਥੀਆਂ ਨੂੰ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਵਿਖੇ ਦੂਜਾ ਵਿਸ਼ੇਸ਼ ਨਵਾਂ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ: ਐੱਸ. ਕੇ ਮਿਸ਼ਰਾ ਨੇ ਕੀਤੀ। ਜਦਕਿ ਕੈਂਪ ਦਾ ਉਦਘਾਟਨ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ, ਟਰੇਡ ਕਮਿਸ਼ਨ, ਸਰਪੰਚਾਂ ਅਤੇ ਬਲਾਕ ਸੰਮਤੀ ਦੇ ਨੁਮਾਇੰਦਿਆਂ ਸਮੇਤ ਕਈ ਪਤਵੰਤੇ ਹਾਜ਼ਰ ਹੋਏ। ਯੂਨੀਵਰਸਿਟੀ ਵਲੋਂ ਗਠਿਤ ਵਿਸ਼ੇਸ਼ ਕਮੇਟੀ, ਫੈਕਲਟੀ ਮੈਂਬਰਾਂ ਤੇ ਸਟੂਡੈਂਟ ਐਡਵਾਈਜ਼ਰਾਂ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਲੋੜੀਂਦੀ ਜਾਣਕਾਰੀ ਤੇ ਸਹਾਇਤਾ ਪ੍ਰਦਾਨ ਕੀਤੀ। ਕੈਂਪ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਈ। ਯੂਨੀਵਰਸਿਟੀ ਵਿਖੇ ਅਗਲਾ ਵਿਸ਼ੇਸ਼ ਨਵਾਂ ਵੋਟਰ ਰਜਿਸਟ੍ਰੇਸ਼ਨ ਕੈਂਪ 2 ਸਤੰਬਰਨੂੰ ਲਗਾਇਆ ਜਾਵੇਗਾ। ਇਸ ਮੌਕੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ, ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ।