30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਅਕਾਲ ਅਕੈਡਮੀ ਭਰਿਆਲ ਲਾਹੜੀ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਰੀ ਬਾਜ਼ੀ

ਤਾਰਾਗੜ੍ਹ, 29 ਅਗਸਤ (ਸੋਹਨ ਲਾਲ)-ਅਕਾਲ ਅਕੈਡਮੀ ਭਰਿਆਲ ਲਾਹੜੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕਈ ਤਮਗੇ ਜਿੱਤੇ। ਅੰਡਰ-14 ਲੜਕੀਆਂ ਵਿਚ ਖੋ-ਖੋ ਟੀਮ ਨੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਕਾਂਸੀ ਦਾ ਤਮਗਾ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 30-08-2026
ਤਾਰਾਗੜ੍ਹ, 29 ਅਗਸਤ (ਸੋਹਨ ਲਾਲ)-ਅਕਾਲ ਅਕੈਡਮੀ ਭਰਿਆਲ ਲਾਹੜੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕਈ ਤਮਗੇ ਜਿੱਤੇ। ਅੰਡਰ-14 ਲੜਕੀਆਂ ਵਿਚ ਖੋ-ਖੋ ਟੀਮ ਨੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰ ’ਤੇ ਕਾਂਸੀ ਦਾ ਤਮਗਾ ਹਾਸਲ ਕੀਤਾ। ਇਸੇ ਤਰ੍ਹਾਂ ਕਰਾਟੇ (ਲੜਕੇ) ਦੀ ਟੀਮ ਨੇ ਵੀ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 3 ਤਮਗੇ, 1 ਚਾਂਦੀ ਅਤੇ 2 ਕਾਂਸੀ ਦੇ ਤਮਗੇ ਜਿੱਤੇ। ਇਸ ਮਾਣਮੱਤੀ ਉਪਲਬਧੀ ਵਿਚ ਹੋਰ ਵਾਧਾ ਕਰਦਿਆਂ ਤਨਸ਼ਪ੍ਰੀਤ ਨੇ ਅੰਡਰ-19 ਲੜਕੀਆਂ ਦੇ ਖੋ-ਖੋ ਮੁਕਾਬਲੇ ਵਿਚ ਰਾਜ ਪੱਧਰੀ ਚੈਂਪੀਅਨਸ਼ਿਪ ਲਈ ਚੁਣੇ ਜਾਣ ਕਰਕੇ ਵੱਡੀ ਨਿੱਜੀ ਉਪਲਬਧੀ ਹਾਸਲ ਕੀਤੀ। ਸਕੂਲ ਦੀ ਪ੍ਰਿੰਸੀਪਲ ਮੈਡਮ ਸੀਮਾ ਸੈਣੀ ਅਤੇ ਖੇਡ ਵਿਭਾਗ ਦੇ ਅਧਿਆਪਕਾਂ ਨੇ ਨੌਜਵਾਨ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ, ਸਮਰਪਣ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਤਨਸ਼ਪ੍ਰੀਤ ਨੂੰ ਆਉਣ ਵਾਲੀ ਰਾਜ ਪੱਧਰੀ ਖੋ-ਖੋ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਸ ਦੀ ਸਫਲਤਾ ਦੀ ਕਾਮਨਾ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਡੀ.ਯੂ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਬਜਰੰਗ ਨਾਟਕ ਕਲੱਬ ਨੇ ਸ਼ੋਭਾ ਯਾਤਰਾ ਕੱਢੀ-ਕੀਤਾ ਝੰਡਾ ਪੂਜਨ
Ad Position 24