ਹਿੰਦੂ ਕੋਆਪਰੇਟਿਵ ਬੈਂਕ ਦੀ ਨਵੀਂ ਸ਼ਾਖਾ ਦਾ ਕੈਬਨਿਟ ਮੰਤਰੀ ਵਲੋਂ ਉਦਘਾਟਨ
ਪਠਾਨਕੋਟ, 29 ਅਗਸਤ (ਸੁਮਿਤ)-ਹਿੰਦੂ ਕੋਆਪਰੇਟਿਵ ਬੈਂਕ ਦੀ ਨਵੀਂ ਸ਼ਾਖਾ ਦਾ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ। ਇਸ ਮੌਕੇ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਵਲੋਂ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਪਠਾਨਕੋਟ, 29 ਅਗਸਤ (ਸੁਮਿਤ)-ਹਿੰਦੂ ਕੋਆਪਰੇਟਿਵ ਬੈਂਕ ਦੀ ਨਵੀਂ ਸ਼ਾਖਾ ਦਾ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਕੀਤਾ ਗਿਆ। ਇਸ ਮੌਕੇ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ ਵਲੋਂ ਮੁੱਖ ਮਹਿਮਾਨ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਵਿਚ ਵਿਸ਼ੇਸ਼ ਮਹਿਮਾਨਾਂ ਵਜੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰੋਹਿਤ ਸਿਆਲ, ਮਾਰਕਿਟ ਕਮੇਟੀ ਦੇ ਚੇਅਰਮੈਨ ਸਮੀਰ ਸ਼ਾਰਦਾ, ਆਸ਼ੀਸ਼ ਵਿਜ, ਕੌਂਸਲਰ ਨਿਤਿਨ ਮਹਾਜਨ ਲਾਡੀ, ਕੌਂਸਲਰ ਗੌਰਵ ਵਢੇਰਾ ਅਤੇ ਖੱਤਰੀ ਸਭਾ ਦੇ ਪ੍ਰਧਾਨ ਚੰਦਨ ਮਹਿੰਦਰੂ ਸਮੇਤ ਸ਼ਹਿਰ ਦੀਆਂ ਕਈ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੈਂਕ ਪ੍ਰਬੰਧਕਾਂ ਵਲੋਂ ਦੱਸਿਆ ਕਿ ਨਵੀਂ ਸ਼ਾਖਾ ਰਾਹੀਂ ਇਲਾਕੇ ਦੇ ਲੋਕਾਂ ਨੂੰ ਬਿਹਤਰ ਤੇ ਸੁਵਿਧਾਜਨਕ ਬੈਂਕਿੰਗ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣਗੇ। ਹਾਜ਼ਰ ਸ਼ਖਸੀਅਤਾਂ ਨੇ ਬੈਂਕ ਦੀ ਨਵੀਂ ਸ਼ਾਖਾ ਦੇ ਸ਼ੁਭਾਰੰਭ ’ਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਬੈਂਕ ਦੀ ਤਰੱਕੀ ਦੀ ਕਾਮਨਾ ਕੀਤੀ। ਇਸ ਮੌਕੇ ਬੈਂਕ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਵੀ ਹਾਜ਼ਰ ਸਨ।