ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
ਪਠਾਨਕੋਟ, 29 ਅਗਸਤ (ਸੰਧੂ)-ਪੰਜਾਬ ਸਰਕਾਰ ਦੀਆਂ ਕਰਮਚਾਰੀ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਅਤੇ ਮੁੱਖ ਮੰਤਰੀ ਵਲੋਂ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨਾ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਦੇ ਵਿਰੁੱਧ ਅੱਜ ਪਠਾਨਕੋਟ ਦੇ ਬਾਲਮੀਕੀ ਚੌਕ ਵਿਖੇ ਪੰਜਾਬ ਕਰਮਚਾਰੀ-ਪੈਨਸ਼ਨਰ ਸਾਂਝਾ ਫਰੰਟ ਵਲੋਂ ਸੂਬਾ ਇਕਾਈ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਪੀ.
ਪਠਾਨਕੋਟ, 29 ਅਗਸਤ (ਸੰਧੂ)-ਪੰਜਾਬ ਸਰਕਾਰ ਦੀਆਂ ਕਰਮਚਾਰੀ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਅਤੇ ਮੁੱਖ ਮੰਤਰੀ ਵਲੋਂ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨਾ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਦੇ ਵਿਰੁੱਧ ਅੱਜ ਪਠਾਨਕੋਟ ਦੇ ਬਾਲਮੀਕੀ ਚੌਕ ਵਿਖੇ ਪੰਜਾਬ ਕਰਮਚਾਰੀ-ਪੈਨਸ਼ਨਰ ਸਾਂਝਾ ਫਰੰਟ ਵਲੋਂ ਸੂਬਾ ਇਕਾਈ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।ਜਿਸ ਵਿਚ ਪੀ.ਐਸ.ਐਮ.ਐਸ ਯੂ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ, ਡਾ: ਪ੍ਰਿਯੰਕਾ ਠਾਕੁਰ ਰਮਨ ਕੁਮਾਰ, ਸੁਭਾਸ਼ ਸਿੰਘ, ਡਾ: ਲੇਖਰਾਜ, ਗੁਰਦਿਆਲ ਸਿੰਘ ਸੈਣੀ, ਮੰਗਤ ਸਿੰਘ, ਕੇਵਲ ਕੁਮਾਰ, ਪੈਨਸ਼ਨਰ ਆਗੂ ਧੀਰ ਸਿੰਘ ਸਿੱਧੂ, ਮਾਸਟਰ ਕਾਡਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਰਮਨ ਕੁਮਾਰ, ਜਰਨਲ ਸਕੱਤਰ ਪਵਨ ਸ਼ਰਮਾ, ਰਾਕੇਸ਼ ਸ਼ਰਮਾ, ਲੈਕਚਰਾਰ ਯੂਨੀਅਨ ਤੋਂ ਰਾਕੇਸ਼ ਪਠਾਨੀਆ, ਰੋਡਵੇਜ ਯੂਨੀਅਨ ਤੋਂ ਗੁਰਪ੍ਰੀਤ ਸਿੰਘ, ਰਾਜੀਵ ਕੁਮਾਰ, ਲਲਿਤ ਸੈਣੀ, ਰੰਜਨ ਕੁਮਾਰ, ਰਾਜੇਸ਼ ਕੁਮਾਰ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਮੌਜੂਦ ਸਨ। ਆਗੂਆਂ ਨੇ ਕਿਹਾ ਕਿ ਬੀਤੀ 27 ਅਗਸਤ ਨੂੰ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਵਲੋਂ ਸੂਬੇ ਭਰ ’ਚ ਸਮੂਹਿਕ ਛੁੱਟੀ ਲੈ ਕੇ ਪ੍ਰਦਰਸ਼ਨ ਕੀਤੇ ਗਏ, ਉਸ ਤੋਂ ਸੂਬਾ ਸਰਕਾਰ ਪੂਰੀ ਤੌਰ ’ਤੇ ਘਬਰਾ ਚੁੱਕੀ ਹੈ ਜਿਸ ਦੀ ਮਿਸਾਲ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਧਮਕੀ ਦੇਣ ਤੋਂ ਮਿਲਦੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਜਨਤਾ ਵਿਚ ਵੀ ਮੁਲਾਜ਼ਮਾਂ ਪ੍ਰਤੀ ਭਰਮ ਦੀ ਸਥਿਤੀ ਪੈਦਾ ਕਰ ਰਹੀ ਹੈ ਜੋ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ, 18 ਫੀਸਦੀ ਕਿਸ਼ਤਾਂ ਜਾਰੀ ਕਰਨ, 17-7-2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਲਈ ਵੇਤਨ ਸਕੇਲ ਸਹੀ ਢੰਗ ਨਾਲ ਲਾਗੂ ਕਰਨ, ਪਰਖਕਾਲ ਦੌਰਾਨ ਪੂਰੀ ਤਨਖ਼ਾਹ, ਮਾਨਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ, ਏ.ਸੀ.ਪੀ ਸਕੀਮ ਬਹਾਲ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇ ਕੇ ਪੈਨਸ਼ਨ ਸੋਧਣ ਅਤੇ ਵੱਖ-ਵੱਖ ਵਿਭਾਗਾਂ ਦੇ ਕੱਚੇ ਤੇ ਠੇਕਾ ਆਧਾਰਿਤ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਤੇ ਪੈਨਸ਼ਨਰ ਆਪਣੇ ਸੰਘਰਸ਼ ਦੇ ਅੱਗੇ ਪੰਜਾਬ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਣਗੇ ।