ਮਣੀਮਹੇਸ਼ ਯਾਤਰਾ ਦੇ ਸ਼ਰਧਾਲੂਆਂ ਲਈ ਰਾਸ਼ਨ ਨਾਲ ਭਰਿਆ ਟਰੱਕ ਰਵਾਨਾ
ਪਠਾਨਕੋਟ, 29 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਆਗੂ ਵਿਭੂਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਹਰ ਸਾਲ ਮਣੀਮਹੇਸ਼ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਲਮੀਨੀ ਕਮੇਟੀ ਵਲੋਂ ਲੰਗਰ ਸੇਵਾ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਮਣੀਮਹੇਸ਼ ਯਾਤਰਾ ਦੇ ਸ਼ਰਧਾਲੂਆਂ ਲਈ ਲੰਗਰ ਸੇਵਾ ਵਾਸਤੇ ਰਾਸ਼ਨ ਨਾਲ ਭਰਿਆ ਟਰੱਕ ਰਵਾਨਾ ਕੀਤਾ ਗਿਆ।
ਪਠਾਨਕੋਟ, 29 ਅਗਸਤ (ਸੁਮਿਤ)-ਆਮ ਆਦਮੀ ਪਾਰਟੀ ਦੇ ਆਗੂ ਵਿਭੂਤੀ ਸ਼ਰਮਾ ਦੀ ਪ੍ਰਧਾਨਗੀ ਹੇਠ ਹਰ ਸਾਲ ਮਣੀਮਹੇਸ਼ ਯਾਤਰਾ ’ਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੇਵਾ ਲਈ ਲਮੀਨੀ ਕਮੇਟੀ ਵਲੋਂ ਲੰਗਰ ਸੇਵਾ ਦਾ ਆਯੋਜਨ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਮਣੀਮਹੇਸ਼ ਯਾਤਰਾ ਦੇ ਸ਼ਰਧਾਲੂਆਂ ਲਈ ਲੰਗਰ ਸੇਵਾ ਵਾਸਤੇ ਰਾਸ਼ਨ ਨਾਲ ਭਰਿਆ ਟਰੱਕ ਰਵਾਨਾ ਕੀਤਾ ਗਿਆ। ਕਮੇਟੀ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਜਾਂਦਾ ਹੈ। ਲੰਗਰ ਸੇਵਾ ਰਾਹੀਂ ਯਾਤਰਾ ਦੌਰਾਨ ਆਉਣ ਵਾਲੇ ਸ਼ਰਧਾਲੂਆਂ ਨੂੰ ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾਂਦਾ ਹੈ। ਇਸ ਮੌਕੇ ਵਿਭੂਤੀ ਸ਼ਰਮਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੇਵਾ ਕਰਨਾ ਬਹੁਤ ਹੀ ਪੁੰਨ ਵਾਲਾ ਕਾਰਜ ਹੈ। ਕਮੇਟੀ ਵਲੋਂ ਭਵਿੱਖ ਵਿਚ ਵੀ ਸੇਵਾ ਕਾਰਜ ਜਾਰੀ ਰੱਖੇ ਜਾਣਗੇ। ਕਮੇਟੀ ਦੇ ਮੈਂਬਰਾਂ ਨੇ ਮਣੀਮਹੇਸ਼ ਅੱਗੇ ਅਰਦਾਸ ਕੀਤੀ ਕਿ ਉਹ ਸਾਰੇ ਸ਼ਰਧਾਲੂਆਂ ’ਤੇ ਆਪਣੀ ਕਿਰਪਾ ਬਣਾਈ ਰੱਖਣ।