29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਡੀ.ਏ.ਵੀ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਪਠਾਨਕੋਟ, 29 ਅਗਸਤ (ਸੰਧੂ)-ਡਾ: ਐੱਮ. ਸੀ.

Ad Position 21
No active advertisement
ਅਜੀਤ ਡੈਸਕ 30-08-2026
ਪਠਾਨਕੋਟ, 29 ਅਗਸਤ (ਸੰਧੂ)-ਡਾ: ਐੱਮ.ਸੀ.ਐੱਮ ਡੀ.ਏ.ਵੀ ਸੈਂਟੇਨਰੀ ਪਬਲਿਕ ਸਕੂਲ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪੇਸ਼ਕਾਰੀਆਂ, ਸੰਦੇਸ਼ਾਤਮਕ ਸਕਿੱਟ ਅਤੇ ਹੋਰ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਨੇਹ ਅਤੇ ਸਹਿਯੋਗ ਦੀ ਭਾਵਨਾ ਨੂੰ ਖੂਬਸੂਰਤੀ ਨਾਲ ਦਰਸਾਇਆ। ਇਸ ਮੌਕੇ ਪ੍ਰਿੰਸੀਪਲ ਅੰਕੁਸ਼ ਪੁਰੀ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਤੇ ਸੰਸਕਾਰਾਂ ਨਾਲ ਜੋੜਨ ਦੇ ਨਾਲ-ਨਾਲ ਪਰਿਵਾਰਿਕ ਰਿਸ਼ਤਿਆਂ ਦੀ ਮਹੱਤਤਾ ਸਮਝਾਉਣ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਭਗਤਾਂ ਵਲੋਂ ਮਨੀਮਹੇਸ਼ ਯਾਤਰਾ ਲਈ 8ਵਾਂ ਰਾਸ਼ਨ ਦਾ ਟਰੱਕ ਰਵਾਨਾ ਅਗਲੀ ਖ਼ਬਰ 31 ਅਗਸਤ ਨੂੰ ਡੀ.ਸੀ. ਦਫ਼ਤਰ ਵਿਖੇ ਹੱਕੀ ਮੰਗਾਂ ਸੰਬੰਧੀ ਧਰਨਾ ਲਗਾਇਆ ਜਾਵੇਗਾ : ਆਗੂ
Ad Position 24