30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕੇਂਦਰ ਸਰਕਾਰ ਖੰਡ ਦੀਆਂ ਵਧੀਆਂ ਕੀਮਤਾਂ ਦੇ ਅਧਾਰ ’ਤੇ ਗੰਨੇ ਦਾ ਭਾਅ 600 ਰੁਪਏ ਕੁਇੰਟਲ ਤਹਿ ਕਰੇ : ਮਾਹਲ

ਕਾਹਨੂੰਵਾਨ, 30 ਅਗਸਤ (ਨਿਸ਼ਾਨ ਸਿੰਘ ਚਾਹਲ)-ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ਦੇ ਗੰਨਾਂ ਉਤਪਾਦਕ ਕਿਸਾਨਾਂ ਵਲੋਂ ਦੇਸ਼ ਅੰਦਰ ਮਿੱਠਾ ਇਨਕਲਾਬ ਲਿਆਂਦਾ ਸੀ ਪਰ ਕੇਂਦਰ ਸਰਕਾਰ ਵਲੋਂ ਗੰਨਾ ਉਤਪਾਦਕ ਕਿਸਾਨਾਂ ਨੂੰ ਗੰਨੇ ਦਾ ਵਾਜਬ ਮੁੱਲ ਨਾ ਦਿੱਤੇ ਜਾਣ ਕਾਰਨ ਕਿਸਾਨ ਗੰਨੇ ਦੀ ਖੇਤੀ ਤੋਂ ਮੂੰਹ ਮੋੜ ਗਏ, ਜਿਸ ਕਾਰਨ ਦੇਸ਼ ਅੰਦਰ ਖੰਡ ਦਾ ਉਤਪਾਦਨ ਲਗਾਤਾਰ ਘਟਦਾ ਗਿਆ ਤੇ ਦੇਸ਼ ਨੂੰ ਖੰਡ ਦੀ ਪੂਰਤੀ ਲਈ ਦੂਸਰੇ ਦੇਸ਼ਾਂ ’ਤੇ ਨਿਰਭਰ ਹੋਣਾ ਪਿਆ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਖੰਡ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ ਗੰਨੇ ਦੀ ਕੀਮਤ ਪ੍ਰਤੀ ਕੁਇੰਟਲ 600 ਰੁਪਏ ਮਿਥੀ ਜਾਵੇ ਤਾਂ ਜੋ ਦੇਸ਼ ਦੇ ਕਿਸਾਨ ਗੰਨੇ ਦੀ ਖੇਤੀ ਦੇ ਉਤਪਾਦਨ ਵੱਲ ਵਧੇਰੇ ਆਕਰਸ਼ਿਤ ਹੋ ਸਕਣ ਤੇ ਸਾਨੂੰ ਦੇਸ਼ ਅੰਦਰ ਖੰਡ ਦੀ ਪੂਰਤੀ ਦੇ ਲਈ ਦੂਸਰੇ ਦੇਸ਼ਾਂ ’ਤੇ ਨਿਰਭਰ ਨਾ ਹੋਣਾ ਪਵੇ।

Ad Position 21
No active advertisement
ਅਜੀਤ ਡੈਸਕ 31-08-2026
ਕਾਹਨੂੰਵਾਨ, 30 ਅਗਸਤ (ਨਿਸ਼ਾਨ ਸਿੰਘ ਚਾਹਲ)-ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ਦੇ ਗੰਨਾਂ ਉਤਪਾਦਕ ਕਿਸਾਨਾਂ ਵਲੋਂ ਦੇਸ਼ ਅੰਦਰ ਮਿੱਠਾ ਇਨਕਲਾਬ ਲਿਆਂਦਾ ਸੀ ਪਰ ਕੇਂਦਰ ਸਰਕਾਰ ਵਲੋਂ ਗੰਨਾ ਉਤਪਾਦਕ ਕਿਸਾਨਾਂ ਨੂੰ ਗੰਨੇ ਦਾ ਵਾਜਬ ਮੁੱਲ ਨਾ ਦਿੱਤੇ ਜਾਣ ਕਾਰਨ ਕਿਸਾਨ ਗੰਨੇ ਦੀ ਖੇਤੀ ਤੋਂ ਮੂੰਹ ਮੋੜ ਗਏ, ਜਿਸ ਕਾਰਨ ਦੇਸ਼ ਅੰਦਰ ਖੰਡ ਦਾ ਉਤਪਾਦਨ ਲਗਾਤਾਰ ਘਟਦਾ ਗਿਆ ਤੇ ਦੇਸ਼ ਨੂੰ ਖੰਡ ਦੀ ਪੂਰਤੀ ਲਈ ਦੂਸਰੇ ਦੇਸ਼ਾਂ ’ਤੇ ਨਿਰਭਰ ਹੋਣਾ ਪਿਆ। ਉਨ੍ਹਾਂ ਸਰਕਾਰ ਕੋਲੋਂ ਮੰਗ ਕੀਤੀ ਕਿ ਖੰਡ ਦੀਆਂ ਕੀਮਤਾਂ ਨੂੰ ਸਥਿਰ ਰੱਖਣ ਲਈ ਗੰਨੇ ਦੀ ਕੀਮਤ ਪ੍ਰਤੀ ਕੁਇੰਟਲ 600 ਰੁਪਏ ਮਿਥੀ ਜਾਵੇ ਤਾਂ ਜੋ ਦੇਸ਼ ਦੇ ਕਿਸਾਨ ਗੰਨੇ ਦੀ ਖੇਤੀ ਦੇ ਉਤਪਾਦਨ ਵੱਲ ਵਧੇਰੇ ਆਕਰਸ਼ਿਤ ਹੋ ਸਕਣ ਤੇ ਸਾਨੂੰ ਦੇਸ਼ ਅੰਦਰ ਖੰਡ ਦੀ ਪੂਰਤੀ ਦੇ ਲਈ ਦੂਸਰੇ ਦੇਸ਼ਾਂ ’ਤੇ ਨਿਰਭਰ ਨਾ ਹੋਣਾ ਪਵੇ। ਬਜ਼ੁਰਗ ’ਆਪ’ ਆਗੂ ਜਰਨੈਲ ਸਿੰਘ ਮਾਹਲ ਨੇ ਕਿਹਾ ਕਿ ਖੰਡ ਦੀਆਂ ਕੀਮਤਾਂ ’ਚ ਲਗਾਤਾਰ ਹੋ ਰਹੇ ਵਾਧੇ ਦੇ ਕਾਰਨ ਦੇਸ਼ ਦੇ ਆਮ ਨਾਗਰਿਕ ਪ੍ਰੇਸ਼ਾਨ ਹਨ ਪਰ ਦੇਸ਼ ਅੰਦਰ ਰਾਜ ਕਰ ਰਹੀ ਮੋਦੀ ਸਰਕਾਰ ਨੂੰ ਸਿਰਫ ਕਾਰਪੋਰੇਟ ਘਰਾਣਿਆਂ ਤੇ ਬਰਾਮਦਕਾਰਾਂ ਦੀ ਚਿੰਤਾ ਸਤਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਖੰਡ ਦੀਆਂ ਵਧੀਆਂ ਕੀਮਤਾਂ ਨੂੰ ਸਥਿਰ ਰੱਖਣ ਦੇ ਲਈ ਜਮਾਂਖੋਰਾਂ ਤੇ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸੈਣੀ ਭਲਾਈ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਸਰਬਜੀਤ ਸਿੰਘ ਜਾਗੋਵਾਲ, ਅਵਿੰਦਰ ਸਿੰਘ ਲਾਧੂਪੁਰ, ਲੰਬੜਦਾਰ ਬਲਵਿੰਦਰ ਸਿੰਘ ਜਾਗੋਵਾਲ, ਜਤਿੰਦਰ ਸਿੰਘ ਸਾਬੀ, ਫੌਜੀ ਲਖਵਿੰਦਰ ਸਿੰਘ, ਮਨਜੀਤ ਸਿੰਘ ਚੱਕ ਯਾਕੂਬ ਤੇ ਕੁਰਸੈਦ ਮਸੀਹ ਵੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬਖਤਾਵਰ ਸਿੰਘ, ਬਲਰਾਜ ਸਿੰਘ, ਮਨਪ੍ਰੀਤ ਸਿੰਘ ਆੜ੍ਹਤੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਜੇਤੂ ਰੱਥ ਨੂੰ ਕੋਈ ਪਾਰਟੀ ਨਹੀ... ਅਗਲੀ ਖ਼ਬਰ ਚਾਂਦਪੁਰਾ ਤੇ ਰੱਤਾਥੇਹ ਵਿਖੇ ਲੰਬੇ ਕੇਸ ਮੁਕਾਬਲੇ ਕਰਵਾਏ
Ad Position 24