77 ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਜੀ.ਐਸ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ
ਕੋਟਲੀ ਸੂਰਤ ਮੱਲ੍ਹੀ, 30 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ. ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆ ਨੇ 77ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਸੰਸਥਾ ਦਾ ਨਾਂਅ ਰੋਸ਼ਨ ਕੀਤਾ ਹੈ।
ਕੋਟਲੀ ਸੂਰਤ ਮੱਲ੍ਹੀ, 30 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਦੇ ਵਿਦਿਆਰਥੀਆ ਨੇ 77ਵੀਆਂ ਜ਼ਿਲ੍ਹਾ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਸੰਸਥਾ ਦਾ ਨਾਂਅ ਰੋਸ਼ਨ ਕੀਤਾ ਹੈ। ਪ੍ਰਿੰਸੀਪਲ ਸੋਨੀਆ ਮਹਾਜਨ ਨੇ ਦੱਸਿਆ ਕਿ ਇਸ ਸਬੰਧੀ ਕਿੱਕ ਬਾਕਸਿੰਗ ਮੁਕਾਬਲੇ ਬਾਬਾ ਆਇਆ ਸਿੰਘ ਖਾਲਸਾ ਸਕੂਲ ਗੁਰਦਾਸ ਨੰਗਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਜੀ.ਐਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਨਾਂ ਦੱਸਿਆ ਕਿ ਜਪਨੂਰ ਸਿੰਘ (ਅੰਡਰ-17), ਗੁਰਕੀਰਤ ਸਿੰਘ (ਅੰਡਰ-17) ਅਤੇ ਪ੍ਰਭਜੋਤ ਸਿੰਘ (ਅੰਡਰ-14) ਨੇ ਚਾਂਦੀ ਦੇ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਰਾਜਵੀਰ ਸਿੰਘ (ਅੰਡਰ-17) ਤੇ ਸਵਰੂਪ ਸਿੰਘ (ਅੰਡਰ-17) ਨੇ ਕਾਂਸੀ ਦੇ ਤਗਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਸੋਨੀਆ ਮਹਾਜਨ, ਡਾਇਰੈਕਟਰ ਅਯੋਧ ਸਿੰਘ, ਐਮ.ਡੀ ਹਰਦਿਆਲ ਸਿੰਘ ਤੇ ਚੇਅਰਪਰਸਨ ਮੈਡਮ ਬਲਜਿੰਦਰ ਕੌਰ ਨੇ ਖਿਡਾਰੀਆਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਸਕੂਲ ਦੇ ਕਿੱਕਬਾਕਸਿੰਗ ਕੋਚ ਹਿੰਮਤ ਸਿੰਘ ਦੀ ਯੋਗ ਅਗਵਾਈ ਤੇ ਖਿਡਾਰੀਆਂ ਦੀ ਸਖ਼ਤ ਮਿਹਨਤ ਦੀ ਵੀ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਨ ਤੇ ਸਮੂਹ ਸਟਾਫ਼ ਵਲੋਂ ਖਿਡਾਰੀਆਂ, ਕੋਚ ਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਤੇ ਭਵਿੱਖ ’ਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।