ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਸਬੰਧੀ ਸੰਗਤਾਂ ’ਚ ਭਾਰੀ ਉਤਸ਼ਾਹ - ਬਾਬਾ ਗੁਰਪਾਲ ਸਿੰਘ
ਅੱਚਲ ਸਾਹਿਬ, 30 ਅਗਸਤ (ਗੁਰਚਰਨ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸ਼ਨ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਵੇ ਤਾਂ ਜੋ ਵੱਡੀ ਗਿਣਤੀ ’ਚ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਸਬੰਧੀ ਬਾਬਾ ਗੁਰਪਾਲ ਸਿੰਘ ਜੀ ਢੀਂਡਸੇ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਬਟਾਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਤੇ ਵਿਆਹ ਪੁਰਬ ਦੇ ਸਬੰਧ ਵਿਚ ਇਕ ਦਿਨ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ।
ਬ
ਬਾਬਾ ਗੁਰਪਾਲ ਸਿੰਘ ਢੀਂਡਸੇ ਵਾਲੇ
31-08-2026
ਅੱਚਲ ਸਾਹਿਬ, 30 ਅਗਸਤ (ਗੁਰਚਰਨ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸ਼ਨ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਵੇ ਤਾਂ ਜੋ ਵੱਡੀ ਗਿਣਤੀ ’ਚ ਪਹੁੰਚਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਇਸ ਸਬੰਧੀ ਬਾਬਾ ਗੁਰਪਾਲ ਸਿੰਘ ਜੀ ਢੀਂਡਸੇ ਵਾਲਿਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਬਟਾਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਤੇ ਵਿਆਹ ਪੁਰਬ ਦੇ ਸਬੰਧ ਵਿਚ ਇਕ ਦਿਨ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ । ਸੰਗਤਾਂ ਵਿਚ ਭਾਰੀ ਉਤਸ਼ਾਹ ਹੋਣ ਕਾਰਨ ਨਗਰ ਕੀਰਤਨ ਬਟਾਲਾ ਪਹੁੰਚਣ ਤੱਕ ਬਹੁਤ ਦੇਰ ਰਾਤ ਹੋ ਜਾਂਦੀ ਸੀ, ਜਿਸ ਕਾਰਨ ਰਸਤੇ ’ਚ ਉਡੀਕ ਕਰ ਰਹੀਆਂ ਸੰਗਤਾਂ ਨੂੰ ਪ੍ਰੇਸ਼ਾਨੀ ਆਉਂਦੀ ਸੀ, ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਪ੍ਰਬੰਧਕਾਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਮਹਾਨ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 16 ਸਤੰਬਰ ਨੂੰ ਸਵੇਰੇ ਅਰੰਭ ਹੋਵੇਗਾ ਤੇ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਰਾਮ ਕਰੇਗਾ। ਇਸੇ ਤਰ੍ਹਾਂ 17 ਸਤੰਬਰ ਨੂੰ ਸਵੇਰੇ ਬਾਬਾ ਬਕਾਲਾ ਸਾਹਿਬ ਤੋਂ ਨਗਰ ਕੀਰਤਨ ਬਟਾਲਾ ਨੂੰ ਸ਼ਰਧਾ ਭਾਵਨਾ ਨਾਲ ਰਵਾਨਾ ਹੋਵੇਗਾ। ਬਾਬਾ ਗੁਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਗਤਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਜੋ ਨਗਰ ਕੀਰਤਨ ਦਾ ਸਮਾਂ ਦੋ ਦਿਨ ਦਾ ਰੱਖਿਆ ਗਿਆ ਹੈ, ਬਹੁਤ ਹੀ ਸਲਾਹੁਣਯੋਗ ਹੈ, ਇਸ ਨਾਲ ਸੰਗਤਾਂ ਸਮੇਂ ਸਿਰ ਨਗਰ ਕੀਰਤਨ ਦੇ ਦਰਸ਼ਨ ਦੀਦਾਰੇ ਕਰ ਸਕਣ ਗਿਆ ਤੇ ਜੋ ਸੰਗਤਾਂ ਵਲੋਂ ਲੰਗਰਾਂ ਦੇ ਪ੍ਰਬੰਧ ਕੀਤੇ ਜਾਣੇ ਹਨ, ਉਹ ਵੀ ਸਮੇਂ ਸਿਰ ਹੋ ਸਕਣਗੇ।