ਪੰਡਿਤ ਮੋਹਨ ਲਾਲ ਦੀ ਬਰਸੀ ਮੌਕੇ ਸਕੂਲ ’ਚ ਵਿਸ਼ੇਸ਼ ਸ਼ਰਧਾਂਜਲੀ ਸਮਾਗਮ
ਫ਼ਤਹਿਗੜ੍ਹ ਚੂੜੀਆਂ, 30 ਅਗਸਤ (ਐੱਮ. ਐੱਸ.
ਫ਼ਤਹਿਗੜ੍ਹ ਚੂੜੀਆਂ, 30 ਅਗਸਤ (ਐੱਮ.ਐੱਸ. ਫੁੱਲ)-ਪੰਡਿਤ ਮੋਹਨ ਲਾਲ ਗਲੋਬਲ ਸਕੂਲ, ਫ਼ਤਹਿਗੜ੍ਹ ਚੂੜੀਆਂ ਵਿਖੇ ਸਕੂਲ ਦੇ ਸੰਸਥਾਪਕ ਸਵਰਗੀ (ਡਾ.) ਪੰਡਿਤ ਮੋਹਨ ਲਾਲ ਦੀ ਬਰਸੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਗਈ। ਇਸ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਤੇ ਹਵਨ ਵੀ ਕਰਵਾਇਆ ਗਿਆ, ਜਿਸ ’ਚ ਸਮੂਹ ਸਟਾਫ਼ ਨੇ ਸ਼ਾਮਲ ਹੋ ਕੇ ਪੰਡਿਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਵਰਿੰਦਰ ਕੌਰ ਤੇ ਸਮੂਹ ਸਟਾਫ਼ ਵਲੋਂ ਪੰਡਿਤ ਮੋਹਨ ਲਾਲ ਨੂੰ ਭਾਵਪੂਰਨ ਸ਼ਰਧਾਂਜਲੀ ਅਰਪਿਤ ਕੀਤੀ ਗਈ। ਉਪਰੰਤ ਉਨ੍ਹਾਂ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਦੇ ਉਦੇਸ਼ ਨਾਲ ਸਕੂਲ ਕੈਂਪਸ ਵਿਚ ਬੂਟੇ ਵੀ ਲਗਾਏ ਗਏ। ਇਸ ਮੌਕੇ ਪ੍ਰਿੰਸੀਪਲ ਨੇ ਪੰਡਿਤ ਮੋਹਨ ਲਾਲ ਦੇ ਜੀਵਨ ਤੇ ਉਨ੍ਹਾਂ ਵਲੋਂ ਕੀਤੇ ਮਹਾਨ ਕਾਰਜਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਮਹਾਨ ਸਿੱਖਿਆ ਸ਼ਾਸਤਰੀ, ਸਮਰਪਿਤ ਸਮਾਜਿਕ ਸੁਧਾਰਕ ਤੇ ਸੱਚੇ ਕਰਮਯੋਗੀ ਸਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਮੇਤ ਮੈਡਮ ਸਰਬਜੀਤ ਕੌਰ, ਅਮਨਦੀਪ ਕੌਰ, ਕੁਲਬੀਰ ਕੌਰ, ਮਨਪ੍ਰੀਤ ਕੌਰ, ਸਲੋਨੀ, ਅਮਨਪ੍ਰੀਤ ਕੌਰ, ਅਰਸ਼ਦੀਪ ਕੌਰ, ਰਜਿੰਦਰ ਕੌਰ, ਜੋਬਨਪ੍ਰੀਤ, ਆਰਤੀ, ਨੀਲਮ, ਰੂਪਨੀਤ ਕੌਰ, ਨੰਦਨੀ, ਸੋਨੀਆ, ਸੁਮਿਤ, ਜਸ਼ਨਪ੍ਰੀਤ ਕੌਰ, ਗੁਰਦੇਵ ਅਤੇ ਜਗਰੂਪ ਸਿੰਘ ਸਮੇਤ ਸਮੂਹ ਸਟਾਫ਼ ਹਾਜ਼ਰ ਰਿਹਾ ।