ਚੇਅਰਮੈਨ ਜੋਬਨ ਰੰਧਾਵਾ ਨੇ ‘ਕਲੀਨ ਪੰਜਾਬ’ ਮੁਹਿੰਮ ਤਹਿਤ ਫਤਹਿਗੜ੍ਹ ਚੂੜੀਆਂ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਲਿਆ ਸੰਕਲਪ
ਫਤਹਿਗੜ੍ਹ ਚੂੜੀਆਂ, 30 ਅਗਸਤ (ਐਮ. ਐਸ.
ਫਤਹਿਗੜ੍ਹ ਚੂੜੀਆਂ, 30 ਅਗਸਤ (ਐਮ.ਐਸ. ਫੁੱਲ)-ਪੰਜਾਬ ਸਰਕਾਰ ਦੀ 10 ਰੋਜ਼ਾ ਸੂਬਾ ਪੱਧਰੀ ‘ਕਲੀਨ ਪੰਜਾਬ’ ਸਫ਼ਾਈ ਮੁਹਿੰਮ ਤਹਿਤ ਅੱਜ ਦੂਜੇ ਦਿਨ ਵੀ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਨਿਗਮ ਬਟਾਲਾ ਵਲੋਂ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਸਫ਼ਾਈ ਕਰਮੀਆਂ, ਕੌਂਸਲਰਾਂ ਤੇ ਨਾਗਰਿਕਾਂ ਨੇ ਪੂਰੀ ਸਰਗਰਮੀ ਨਾਲ ਸਫ਼ਾਈ ਮੁਹਿੰਮ ਵਿਚ ਹਿੱਸਾ ਲਿਆ। ਇਸੇ ਤਹਿਤ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਚੇਅਰਮੈਨ ਜੋਬਨ ਰੰਧਾਵਾ ਦੀ ਅਗਵਾਈ ਹੇਠ ਫਤਹਿਗੜ੍ਹ ਚੂੜੀਆਂ ਵਿਖੇ ਸਫਾਈ ਮੁਹਿੰਮ ਚਲਾਈ ਗਈ ਅਤੇ ਸ਼ਹਿਰ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦਾ ਸੰਕਲਪ ਲਿਆ ਗਿਆ। ਸਫ਼ਾਈ ਮੁਹਿੰਮ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਨਵੀਸ ਨੰਦਾ, ਗਗਨਦੀਪ ਸਿੰਘ, ਲਖਵਿੰਦਰ ਸਿੰਘ ਸੰਘੇੜਾ, ਹਰਪਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਬਾਬਾ ਜਸਬੀਰ ਸਿੰਘ ਰੰਧਾਵਾ, ਸਰਬਜੀਤ ਸਿੰਘ, ਬਲਵਿੰਦਰ ਸਿੰਘ, ਦਲਜੀਤ ਸਿੰਘ ਲੱਕੀ, ਡਾ. ਮੰਗਲ ਸਿੰਘ ਆਦਿ ਹਾਜ਼ਰ ਸਨ ।