30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਦੇ ਫੈਂਸਿੰਗ ਖਿਡਾਰੀ ਦਮਨਪ੍ਰੀਤ ਸਿੰਘ ਨੇ ਸੋਨੇ ਤੇ ਕਾਂਸੇ ਦਾ ਤਮਗਾ ਜਿੱਤਿਆ

ਕਾਹਨੂੰਵਾਨ, 30 ਅਗਸਤ (ਨਿਸ਼ਾਨ ਸਿੰਘ ਚਾਹਲ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਦੇ ਵਿਦਿਆਰਥੀ ਖਿਡਾਰੀ ਦਮਨਪ੍ਰੀਤ ਸਿੰਘ ਨੇ 77ਵੀਆਂ ਜ਼ਿਲਾ ਪੱਧਰੀ ਸਕੂਲ ਖੇਡਾਂ ਦੌਰਾਨ ਅੰਡਰ-14 ਫੈਂਸਿੰਗ ਮੁਕਾਬਲਿਆਂ ’ਚ ਸੋਨੇ ਤੇ ਕਾਂਸੇ ਦੇ ਤਗਮੇਂ ਜਿੱਤ ਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀ ਦਮਨਪ੍ਰੀਤ ਸਿੰਘ ਦੀ ਰਾਜ ਪੱਧਰੀ ਫੈਂਸਿੰਗ ਮੁਕਾਬਲੇ ਲਈ ਚੋਣ ਹੋਈ ਹੈ।

Ad Position 21
No active advertisement
ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੋਨੇ ਤੇ ਕਾਂਸੇ ਦਾ ਤਮਗਾ ਜੇਤੂ ਖਿਡਾਰੀ ਦਮਨਪ੍ਰੀਤ ਸਿੰਘ, ਪ੍ਰਿੰਸੀਪਲ ਮੇਜਰ ਸਿੰਘ ਚਾਹਲ ਤੇ ਅਧਿਆਪਕਾਂ ਨਾਲ। ਤਸਵੀਰ : ਨਿਸ਼ਾਨ ਸਿੰਘ ਚਾਹਲ 31-08-2026
ਕਾਹਨੂੰਵਾਨ, 30 ਅਗਸਤ (ਨਿਸ਼ਾਨ ਸਿੰਘ ਚਾਹਲ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਦੇ ਵਿਦਿਆਰਥੀ ਖਿਡਾਰੀ ਦਮਨਪ੍ਰੀਤ ਸਿੰਘ ਨੇ 77ਵੀਆਂ ਜ਼ਿਲਾ ਪੱਧਰੀ ਸਕੂਲ ਖੇਡਾਂ ਦੌਰਾਨ ਅੰਡਰ-14 ਫੈਂਸਿੰਗ ਮੁਕਾਬਲਿਆਂ ’ਚ ਸੋਨੇ ਤੇ ਕਾਂਸੇ ਦੇ ਤਗਮੇਂ ਜਿੱਤ ਕੇ ਆਪਣੇ ਸਕੂਲ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਖਿਡਾਰੀ ਦਮਨਪ੍ਰੀਤ ਸਿੰਘ ਦੀ ਰਾਜ ਪੱਧਰੀ ਫੈਂਸਿੰਗ ਮੁਕਾਬਲੇ ਲਈ ਚੋਣ ਹੋਈ ਹੈ। ਇਸ ਸਬੰਧੀ ਖੁਸ਼ੀ ਪ੍ਰਗਟ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਮੇਜਰ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ 77ਵੀਆਂ ਸਕੂਲ ਖੇਡਾਂ ਦੇ ਫੈਂਸਿੰਗ (ਤਲਵਾਰਬਾਜੀ) ਮੁਕਾਬਲੇ ਖਾਲਸਾ ਸਪੋਰਟਸ ਅਕੈਡਮੀ ਗੁਰਦਾਸਪੁਰ ਵਿਖੇ ਕਰਵਾਏ ਗਏ, ਜਿਸ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਭਾਗ ਲਿਆ। ਇਸ ਦੌਰਾਨ ਜ਼ਿਲ੍ਹਾ ਪੱਧਰੀ ਫੈਸਿੰਗ ਮੁਕਾਬਲਿਆਂ ’ਚ ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖ਼ਤਪੁਰ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਫੈਸਿੰਗ ਈਵੈਂਟ ਫੁਆਇਲ ਵਿਚ ਸੋਨੇ ਦਾ ਤਗਮਾ ਤੇ ਈਵੈਂਟ ਮੈਂਬਰ (ਵਿਅਕਤੀਗਤ) ’ਚ ਕਾਂਸੇ ਦਾ ਤਮਗਾ ਜਿੱਤ ਕੇ ਰਾਜ ਪੱਧਰੀ ਮੁਕਾਬਲੇ ਲਈ ਆਪਣਾ ਨਾਂਅ ਦਰਜ ਕਰਵਾਇਆ ਹੈ। ਤਮਗੇ ਜੇਤੂ ਖਿਡਾਰੀ ਦਮਨਪ੍ਰੀਤ ਸਿੰਘ ਦਾ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਮੇਜਰ ਸਿੰਘ ਚਾਹਲ ਤੇ ਸਟਾਫ ਮੈਂਬਰਾਂ ਨੇ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ। ਸਕੂਲ ਕਮੇਟੀ ਦੇ ਡਾਇਰੈਕਟਰ ਡਾ. ਮਹਿੰਦਰਪਾਲ ਸਿੰਘ ਕਲੇਰ, ਪ੍ਰਧਾਨ ਰਣਜੀਤ ਕੌਰ, ਪ੍ਰਿੰਸੀਪਲ ਮੇਜਰ ਸਿੰਘ ਤੇ ਸਮੂਹ ਅਧਿਆਪਕਾਂ ਨੇ ਇਸ ਸ਼ਾਨਦਾਰ ਜਿੱਤ ਲਈ ਖਿਡਾਰੀ ਦਮਨਪ੍ਰੀਤ ਸਿੰਘ, ਉਸ ਦੇ ਮਾਤਾ-ਪਿਤਾ ਤੇ ਕੋਚ ਮਨਦੀਪ ਸਿੰਘ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਾਦੀਆਂ ਹਲਕੇ ’ਚ ਮੈਡੀਕਲ ਕਾਲਜ ਬਣਾਇਆ ਜਾਵੇਗਾ ਪਿੰਡਾਂ ਦੇ ਗੰਦੇ ਪਾਣੀ ਦੇ ਨਿਕਾਸ ਲਈ ਥਾਪਰ ਮਾਡਲ ਛੱਪੜਾਂ ਦਾ ਕੀਤਾ ਜਾ... ਅਗਲੀ ਖ਼ਬਰ ਮਾਹਲ ਨੇ ਸਰਕਾਰੀ ਹਾਈ ਸਕੂਲ ਕਾਲਾ ਬਾਲਾ ਵਿਖੇ ਨਵੀਂ ਬਣੀ ਸਾਇੰਸ ਲੈਬ ਵਿਦਿਆਰਥੀਆਂ ਨੂੰ ਸਮਰਪਿਤ
Ad Position 24