31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

77ਵੇਂ ਵਾਲੀਬਾਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਲਾਜਵਾਬ ਪ੍ਰਦਰਸ਼ਨ

ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ-ਗੁਰਦਾਸਪੁਰ ਦੇ ਖਿਡਾਰੀ ਵਿਦਿਆਰਥੀਆਂ ਨੇ 77ਵੇਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾਂਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਵਾਹ-ਵਾਹ ਖੱਟੀ ਹੈ। ਇਸ ਸਬੰਧੀ ਖੁਸ਼ੀ ਜਾਹਿਰ ਕਰਦਿਆਂ ਸੇਂਟ ਕਬੀਰ ਸਕੂਲ ਦੇ ਪ੍ਰਿੰਸੀਪਲ ਐੱਸ.

Ad Position 21
No active advertisement
ਅਜੀਤ ਡੈਸਕ 01-09-2026
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ-ਗੁਰਦਾਸਪੁਰ ਦੇ ਖਿਡਾਰੀ ਵਿਦਿਆਰਥੀਆਂ ਨੇ 77ਵੇਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾਂਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਹਾਸਲ ਕਰਕੇ ਵਾਹ-ਵਾਹ ਖੱਟੀ ਹੈ। ਇਸ ਸਬੰਧੀ ਖੁਸ਼ੀ ਜਾਹਿਰ ਕਰਦਿਆਂ ਸੇਂਟ ਕਬੀਰ ਸਕੂਲ ਦੇ ਪ੍ਰਿੰਸੀਪਲ ਐੱਸ.ਬੀ. ਨਾਯਰ ਨੇ ਦੱਸਿਆ ਕਿ ਸੰਤ ਬਾਬਾ ਹਜਾਰਾ ਸਿੰਘ ਅਕੈਡਮੀ, ਚੌੜਾ ਖੁਰਦ ਵਿਖੇ ਕਰਵਾਏ ਵਾਲੀਬਾਲ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਦੌਰਾਨ ਅੰਡਰ-17 ਦੀਆਂ 10 ਜ਼ੋਨਾਂ ਨੇ ਹਿੱਸੇਦਾਰੀ ਲਈ। ਤਿੱਬੜ ਜ਼ੋਨਲ ਪੱਧਰੀ ਮੁਕਾਬਲੇ ਦੌਰਾਨ ਸੇਂਟ ਕਬੀਰ ਪਬਲਿਕ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਾਲੀਬਾਲ ਮੁਕਾਬਲਿਆਂ ’ਚ ਆਪਣੀ ਖਾਸ ਪ੍ਰਦਰਸ਼ਨਕਾਰੀ ਕਰਕੇ ਸੋਨ ਤਮਗਾ ਹਾਸਲ ਕੀਤਾ ਹੈ ਤੇ ਬਾਕੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਹਿੱਸੇਦਾਰੀ ਲੈਂਦੇ ਰਹਿਣ ਤੇ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਦਾ ਸੁਨੇਹਾ ਵੀ ਦਿੱਤਾ ਹੈ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ, ਪ੍ਰਬੰਧਕ ਮੈਂਬਰ ਮੈਡਮ ਨਵਦੀਪ ਕੌਰ ਤੇ ਮੈਡਮ ਕੁਲਦੀਪ ਕੌਰ ਦੁਆਰਾ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ ਤੇ ਡੀ.ਪੀ ਅਧਿਕਾਰੀ ਸ਼ਮਸ਼ੇਰ ਸਿੰਘ, ਬੇਅੰਤ ਸਿੰਘ, ਜਤਿੰਦਰ ਕੌਰ ਤੇ ਮੈਡਮ ਨੇਹਾ ਦੇ ਵਿਦਿਆਰਥੀਆਂ ਨਾਲ ਕੀਤੇ ਸਹਿਯੋਗ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਕੂੜੇ ਨੇ ਕੂੜਾ ਬਣਾਇਆ ਇਤਿਹਾਸਕ ਸ਼ਹਿਰ ਬਟਾਲਾ-ਜਸਕਰਨ ਸਿੰਘ ਕਾਹਲੋਂ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਲਗਾਇਆ ਪੱਕਾ ਮੋਰਚਾ ਦੂਸਰੇ ਦਿਨ ਵੀ ਜਾਰੀ
Ad Position 24