31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਡੀ.ਸੀ. ਦਫ਼ਤਰ ਮੂਹਰੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਧਰਨਾ * ਆਗੂਆਂ ਵਲੋਂ 14 ਸਤੰਬਰ ਤੋਂ ਮੰਤਰੀਆਂ ਦੀਆਂ ਕੋਠੀਆਂ ਘੇਰਨ ਦਾ ਐਲਾਨ

ਗੁਰਦਾਸਪੁਰ, 31 ਅਗਸਤ (ਗੁਰਪ੍ਰਤਾਪ ਸਿੰਘ)-ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ । ਇਸੇ ਲੜੀ ਤਹਿਤ ਡੀ.

Ad Position 21
No active advertisement
ਅਜੀਤ ਡੈਸਕ 01-09-2026
ਗੁਰਦਾਸਪੁਰ, 31 ਅਗਸਤ (ਗੁਰਪ੍ਰਤਾਪ ਸਿੰਘ)-ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਗਏ । ਇਸੇ ਲੜੀ ਤਹਿਤ ਡੀ.ਸੀ. ਦਫ਼ਤਰ ਗੁਰਦਾਸਪੁਰ ਅੱਗੇ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਅਤੇ ਜ਼ਿਲ੍ਹਾ ਆਗੂਆਂ ਦੀ ਅਗਵਾਈ ਹੇਠ ਵਿਸ਼ਾਲ ਧਰਨਾ ਲਗਾਇਆ ਗਿਆ । ਇਸ ਮੌਕੇ ਮੋਰਚੇ ਨੇ ਸਰਕਾਰਾਂ ਦੀਆਂ ਨੀਤੀਆਂ ਨੂੰ ਕਿਸਾਨ-ਮਜ਼ਦੂਰ ਵਿਰੋਧੀ ਦੱਸਦੇ ਹੋਏ ਨੀਤੀਆਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ 14 ਸਤੰਬਰ 2026 ਤੋਂ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਅੱਗੇ ਪੰਜ ਦਿਨਾਂ ਦੇ ਮੋਰਚੇ ਲਗਾਉਣ ਦਾ ਵੱਡਾ ਐਲਾਨ ਕੀਤਾ ਹੈ । ਧਰਨੇ ਦੌਰਾਨ ਐਸ.ਡੀ.ਐਮ. ਗੁਰਦਾਸਪੁਰ ਨੇ ਸਟੇਜ ‘ਤੇ ਪਹੁੰਚ ਕੇ ਧਰਨਾਕਾਰੀਆਂ ਤੋਂ 23 ਪ੍ਰਮੁੱਖ ਮੰਗਾਂ ਵਾਲਾ ਮੰਗ ਪੱਤਰ ਪ੍ਰਾਪਤ ਕੀਤਾ । ਮੰਗ ਪੱਤਰ ਵਿਚ ਫ਼ਸਲਾਂ ਲਈ ਡਾ: ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਬਿਜਲੀ ਖੇਤਰ ਦੇ ਨਿੱਜੀਕਰਨ ‘ਤੇ ਰੋਕ, ਮੁਫ਼ਤ ਬਿਜਲੀ ਸਹੂਲਤ ਜਾਰੀ ਰੱਖਣ, ਠੇਕਾ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਸ਼ਾਮਿਲ ਸਨ । ਇਸ ਤੋਂ ਇਲਾਵਾ ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ, ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ, ਨਸ਼ਿਆਂ ਤੇ ਅਪਰਾਧਾਂ ‘ਤੇ ਠੱਲ੍ਹ ਪਾਉਣ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਤੇ ਕੁਦਰਤੀ ਸਰੋਤਾਂ ਦੀ ਰਾਖੀ ਦੇ ਮੁੱਦੇ ਵੀ ਉਠਾਏ ਗਏ । ਧਰਨੇ ਵਿਚ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ, ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ, ਝਿਰਮਲ ਸਿੰਘ, ਸੁਖਜਿੰਦਰ ਸਿੰਘ ਗੋਤ, ਅਨੂਪ ਸਿੰਘ ਸੁਲਤਾਨੀ, ਕੁਲਜੀਤ ਸਿੰਘ ਹਯਾਤ ਨਗਰ ਸਮੇਤ ਬੀਬੀ ਮਨਜਿੰਦਰ ਕੌਰ, ਬੀਬੀ ਹਰਜੀਤ ਕੌਰ ਅਤੇ ਬੀਬੀ ਰਮਨਦੀਪ ਕੌਰ ਆਦਿ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ । ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਲਿਖਤੀ ਅਤੇ ਜ਼ਮੀਨੀ ਹੱਲ ਨਾ ਕੀਤਾ ਤਾਂ 14 ਸਤੰਬਰ ਤੋਂ ਆਰ-ਪਾਰ ਦੀ ਲੜਾਈ ਲੜੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਬਟਾਲਾ ਵਿਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਇਕ ਵਿਧਾਇਕ ਸ਼ੈਰੀ ਕਲਸੀ ਨੇ ਖੁਦ ਸੰਭਾਲੀ ਸਫ਼ਾਈ ਮੁਹਿੰਮ ਦੀ ਕਮਾਨ ਅਗਲੀ ਖ਼ਬਰ ਆਰ.ਟੀ.ਓ. ਦਫ਼ਤਰਾਂ ’ਚ ਆਊਟ ਸੋਰਸ ਮੁਲਾਜ਼ਮਾਂ ਨੂੰ ਅੱਠ ਮਹੀਨਿਆਂ ਦੀ ਤਨਖਾਹ ਨਾ ਮਿਲਣ ਕਰਕੇ ਮਚੀ ਹਾਹਾਕਾਰ * ਜ਼ਿਲ੍ਹਾ ਪ੍...
Ad Position 24