ਵਿਧਾਇਕ ਸ਼ੈਰੀ ਕਲਸੀ ਨੇ ‘ਸਤਿਕਾਰ ਸਖੀਆਂ’ ਸਮਾਗਮ ਦੌਰਾਨ ਸਖ਼ੀਆਂ ਦਾ ਕੀਤਾ ਸਨਮਾਨ
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਰੀਬ 350 ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ, ਸਮਰਪਣ ਤੇ ਸੇਵਾਭਾਵ ਦੀ ਸ਼ਲਾਘਾ ਕੀਤੀ।
ਬਟਾਲਾ, 31 ਅਗਸਤ (ਸਤਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਥਾਨਕ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਰੀਬ 350 ਸਤਿਕਾਰ ਸਖੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ, ਸਮਰਪਣ ਤੇ ਸੇਵਾਭਾਵ ਦੀ ਸ਼ਲਾਘਾ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਇਕੱਠੀਆਂ ਹੋਈਆਂ ਸਤਿਕਾਰ ਸਖੀਆਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮਾਵਾਂ, ਭੈਣਾਂ ਤੇ ਧੀਆਂ ਵਲੋਂ ਮਿਲਿਆ ਪਿਆਰ ਤੇ ਸਤਿਕਾਰ ਬਹੁਤ ਵੱਡੀ ਦਾਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਸਨਮਾਨ, ਸੁਰੱਖਿਆ ਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸੇ ਦਿਸ਼ਾ ਵਿਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਇਸ ਯੋਜਨਾ ਤਹਿਤ ਸਤਿਕਾਰ ਸਖੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ ।