02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀਆਂ ਚੋਣਾਂ 11 ਨੂੰ

ਗੁਰਦਾਸਪੁਰ, 1 ਸਤੰਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਉਣ ਵਾਲੀਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਚੋਣ ਪ੍ਰਕਿਰਿਆ ਤੇ ਵੱਖ-ਵੱਖ ਪੜਾਵਾਂ ਦਾ ਸ਼ਡਿਊਲ ਤੈਅ ਕੀਤਾ ਗਿਆ ।

Ad Position 21
repet_subhas-goyals [Copy P29]
ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਆਗੂ। ਤਸਵੀਰ: ਵਿਸ਼ਾਲ ਮੁੰਨਾ 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ/ਅਸ਼ੋਕ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਆਉਣ ਵਾਲੀਆਂ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਚੋਣ ਪ੍ਰਕਿਰਿਆ ਤੇ ਵੱਖ-ਵੱਖ ਪੜਾਵਾਂ ਦਾ ਸ਼ਡਿਊਲ ਤੈਅ ਕੀਤਾ ਗਿਆ । ਮੀਟਿੰਗ ’ਚ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀਆਂ ਚੋਣਾਂ 11 ਸਤੰਬਰ ਨੂੰ ਕਰਵਾਈਆਂ ਜਾਣਗੀਆਂ। ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਿਟਰਨਿੰਗ ਅਧਿਕਾਰੀਅਤੇ ਵਧੀਕ ਚੋਣ ਅਧਿਕਾਰੀ ਦੀ ਚੋਣ ਕੀਤੀ ਗਈ। ਇਸ ਵਿਚ ਐਡਵੋਕੇਟ ਗੁਰਦੇਵ ਸਿੰਘ ਭੁੱਲਰ ਨੂੰ ਆਰ.ਓ ਅਤੇ ਵਰਨ ਗੋਸਾਈਂ ਤੇ ਬਿਕਰਮਜੀਤ ਸਿੰਘ ਖਹਿਰਾ ਨੂੰ ਏ.ਆਰ.ਓ ਨਿਯੁਕਤ ਕੀਤਾ ਹੈ। ਜਾਰੀ ਕੀਤੇ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 2 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗੀ। ਜਦਕਿ 3 ਤੋਂ 5 ਵਜੇ ਤੱਕ ਅਗਲੀ ਚੋਣ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ । ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 3 ਸਤੰਬਰ ਨਿਰਧਾਰਿਤ ਕੀਤੀ ਗਈ ਹੈ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਚੋਣ ਪ੍ਰਕਿਰਿਆ ਵਿਚ ਸਹਿਯੋਗ ਦੇਣ ਅਤੇ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। ਇਸ ਚੋਣ ਨੂੰ ਲੈ ਕੇ ਵਕੀਲ ਭਾਈਚਾਰੇ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਦੀ ਅੰਡਰ-17 ਬਾਸਕਟਬਾਲ ਟੀਮ ’ਚ ਸੂਬਾ ਪੱਧਰ ’ਤੇ ਚੋਣ
Ad Position 24