02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਗੁਰਦਾਸਪੁਰ, 1 ਸਤੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪਿੰਡ ਚਾਵਾ ਨੇੜੇ ਪੁਰਾਣਾ ਸ਼ਾਲਾ ਪੁਲਿਸ ਨੇ 2 ਵਿਅਕਤੀਆਂ ਪਾਸੋਂ 8 ਗਰਾਮ ਹੈਰੋਇੰਨ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਏ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗੁਰਦਾਸਪੁਰ, 1 ਸਤੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ ’ਤੇ ਪੈਂਦੇ ਪਿੰਡ ਚਾਵਾ ਨੇੜੇ ਪੁਰਾਣਾ ਸ਼ਾਲਾ ਪੁਲਿਸ ਨੇ 2 ਵਿਅਕਤੀਆਂ ਪਾਸੋਂ 8 ਗਰਾਮ ਹੈਰੋਇੰਨ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਗਸ਼ਤ ਕਰ ਰਹੇ ਸੀ ਕਿ ਇਸੇ ਦੌਰਾਨ ਪਿੰਡ ਚਾਵਾ ਮੋੜ ’ਤੇ ਸੋਨੂੰ ਸਿੰਘ ਉਰਫ ਵਿਜੇ ਪੁੱਤਰ ਜਗੀਰ ਸਿੰਘ ਵਾਸੀ ਸੈਦੁਕੇ ਥਾਣਾ ਮਹਿਤਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੇ ਅਕਬਰ ਮਸੀਹ ਪੁੱਤਰ ਵਾਰਿਸ ਮਸੀਹ ਵਾਸੀ ਜੀਵਨਵਾਲ ਬੱਬਰੀ ਥਾਣਾ ਸਦਰ ਗੁਰਦਾਸਪੁਰ ਨੂੰ ਸ਼ੱਕ ਦੇ ਆਧਾਰ ’ ਤੇ ਕਾਬੂ ਕਰਕੇ ਪੁੱਛ ਪੜਤਾਲ ਕੀਤੀ ਤਾਂ ਸੋਨੂੰ ਸਿੰਘ ਉਰਫ ਵਿਜੇ ਪਾਸੋਂ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕਰਨ ’ਤੇ ਉਸ ’ਚੋਂ 8 ਗਰਾਮ ਹੈਰੋਇਨ ਬਰਾਮਦ ਹੋਈ ਹੈ। ਸ਼ਾਲਾ ਪੁਲਿਸ ਨੇ ਉਕਤ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਬੱਚਿਆਂ ਨੂੰ ਪੜ੍ਹਾਉਣ ਦੀ ਸੇਵਾ ਕਰਨ ਵਾਲੇ ਸੈਂਟਰ ’ਚ ਖੁਸ਼ਹਾਲਪੁਰ ਨੇ ਵਾਟਰ ਕੂਲਰ ਸੌਂਪਿਆ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੀਆਂ ਚੋਣਾਂ 11 ਨੂੰ
Ad Position 24