02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਦਾਸਪੁਰ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਾਲੇ 18 ਬੀ.ਐੱਲ.ਓਜ਼ ਨੂੰ ਸਰਟੀਫਿਕੇਟ ਜਾਰੀ

ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ’ਚ ਚਲਾਈ ਜਾ ਰਹੀ ਵਿਸ਼ੇਸ਼ ਸੰਖੇਪ ਸੋਧ (ਐੱਸ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ’ਚ ਚਲਾਈ ਜਾ ਰਹੀ ਵਿਸ਼ੇਸ਼ ਸੰਖੇਪ ਸੋਧ (ਐੱਸ.ਆਈ.ਆਰ) 2026 ਦੀ ਪ੍ਰਕਿਰਿਆ ਤਹਿਤ ਗੁਰਦਾਸਪੁਰ ਜ਼ਿਲ੍ਹੇ ’ਚ ਘਰ-ਘਰ ਵੋਟਰ ਜਾਂਚ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਬੂਥ ਲੈਵਲ ਅਫਸਰਾਂ (ਬੀ.ਐੱਲ.ਓਜ਼) ਨੂੰ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਦੇ ਦਫ਼ਤਰ ਵਲੋਂ ਜਾਰੀ ਪੱਤਰ ਅਨੁਸਾਰ ਵਿਧਾਨ ਸਭਾ ਹਲਕਾ ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ (ਰਾਖਵਾਂ), ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਨਾਲ ਸਬੰਧਿਤ ਕੁੱਲ 18 ਬੀ.ਐੱਲ.ਓਜ਼ ਨੂੰ ਐੱਸ.ਆਈ.ਆਰ 2026 ਤਹਿਤ ਸਰਟੀਫਿਕੇਟ ਦਿੱਤੇ ਗਏ ਹਨ। ਗੁਰਦਾਸਪੁਰ ਹਲਕੇ ਦੇ ਬੂਥ ਨੰਬਰ 36 ਤੋਂ ਪਰਮਜੀਤ ਕੌਰ ਤੇ ਬੂਥ ਨੰਬਰ 32 ਤੋਂ ਮਨਦੀਪ ਸਿੰਘ, ਦੀਨਾਨਗਰ ਤੋਂ ਹਰਪ੍ਰੀਤ ਸਿੰਘ, ਕਾਦੀਆਂ ਤੋਂ ਸਿਕੰਦਰ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਬੀਰ ਸਿੰਘ ਅਤੇ ਪਰਮਿੰਦਰ ਕੌਰ ਸਮੇਤ ਹੋਰ ਬੀ.ਐੱਲ.ਓਜ਼ ਸ਼ਾਮਿਲ ਹਨ। ਸਬੰਧਿਤ ਬੀ.ਐੱਲ.ਓਜ਼ ਵਲੋਂ ਐੱਸ.ਆਈ . ਆਰ-2026 ਅਧੀਨ ਵੋਟਰਾਂ ਦੇ ਘਰ-ਘਰ ਜਾ ਕੇ ਸਰਵੇਖਣ ਤੇ ਵੋਟਰ ਸੂਚੀ ਦੀ ਜਾਂਚ-ਪੜਤਾਲ ਦਾ ਕੰਮ ਕੀਤਾ ਗਿਆ। ਜ਼ਿਲ੍ਹਾ ਚੋਣ ਦਫ਼ਤਰ ਵਲੋਂ ਇਸ ਕਾਰਜ ਵਿਚ ਯੋਗਦਾਨ ਲਈ ਉਨ੍ਹਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਸਵਰਗੀ ਜਥੇਦਾਰ ਸੱਜਣ ਸਿੰਘ ਬੱਜੂਮਾਨ ਤੇ ਉਨ੍ਹਾਂ ਦੀ ਧਰਮਪਤਨੀ ਬਲਜੀਤ ਕੌਰ ਦੀ ਬਰਸੀ ਮਨਾਈ ਅਗਲੀ ਖ਼ਬਰ ਬਟਾਲਾ ਡਿਗਰੀ ਕਾਲਜ ਬੁੱਲ੍ਹੋਵਾਲ ਦੀ ਬੀ . ਏ . ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24