ਬਾਬਾ ਸ੍ਰੀ ਚੰਦ ਖਾਲਸਾ ਕਾਲਜ ਦਾ ਬੀ.ਸੀ.ਏ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜੀ. ਐਨ.
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਜੀ.ਐਨ.ਡੀ.ਯੂ ਵਲੋਂ ਐਲਾਨੇ ਬੀ.ਸੀ.ਏ ਸਮੈਸਟਰ ਚੌਥੇ ਦੇ ਨਤੀਜੇ ’ਚੋਂ ਬਾਬਾ ਸ੍ਰੀ ਚੰਦ ਖਾਲਸਾ ਕਾਲਜ ਫਾਰ ਵੁਮੈਨ ਗਾਹਲੜੀ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਕਾਲਜ ਦੇ ਕੋਆਰਡੀਨੇਟਰ ਮੈਡਮ ਹਰਦੀਪ ਕੌਰ ਨੇ ਦੱਸਿਆ ਕਿ ਬੀ.ਸੀ.ਏ ਦੇ ਨਤੀਜੇ ’ਚੋਂ ਸਹਿਜਪ੍ਰੀਤ ਕੌਰ ਨੇ 8.00 ਐਸ.ਜੀ.ਪੀ.ਏ ਨਾਲ ਪਹਿਲਾ, ਮੁਸਕਾਨਜੀਤ ਕੌਰ ਨੇ 7.73 ਐਸ.ਜੀ.ਪੀ.ਏ ਨਾਲ ਦੂਜਾ ਅਤੇ ਸਵਿਤਾ ਨੇ 7.32 ਐਸ.ਜੀ.ਪੀ.ਏ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।