03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਸੁਖਦੇਵ ਸਿੰਘ ਬੇਦੀ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ ਵਾਤਾਵਰਨ ਦਿਵਸ ਮਨਾਇਆ

ਘੁਮਾਣ, 1 ਸਤੰਬਰ (ਬੰਮਰਾਹ)-ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਅੰਸ-ਵੰਸ ਦਰਬਾਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ, ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ਼੍ਰੀ ਚੰਦ ਜੀ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਵਾਲਿਆਂ ਦੀ ਅਗਵਾਈ ’ਚ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ ਵਿਖੇ ਰੱਖੜ ਪੁੰਨਿਆਂ ਮੌਕੇ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਕਿਹਾ ਕਿ ਪ੍ਰਮਾਤਮਾ ਵਲੋਂ ਸਾਦੀ ਨਿਵਾਜੀ ਕੁਦਰਤ ਨੂੰ ਸਾਨੂੰ ਸਾਰਿਆਂ ਨੂੰ ਹੋਰ ਜ਼ਿਆਦਾ ਸੁੰਦਰ ਤੇ ਹਰਿਆ-ਭਰਿਆ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਘੁਮਾਣ, 1 ਸਤੰਬਰ (ਬੰਮਰਾਹ)-ਬਾਬਾ ਸੁਖਦੇਵ ਸਿੰਘ ਬੇਦੀ 16ਵੀਂ ਸੰਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਅੰਸ-ਵੰਸ ਦਰਬਾਰ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ, ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ਼੍ਰੀ ਚੰਦ ਜੀ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਵਾਲਿਆਂ ਦੀ ਅਗਵਾਈ ’ਚ ਗੁਰੂ ਨਾਨਕ ਦਰਬਾਰ ਟਾਂਡਾ ਵਿਖੇ ਵਿਖੇ ਰੱਖੜ ਪੁੰਨਿਆਂ ਮੌਕੇ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਕਿਹਾ ਕਿ ਪ੍ਰਮਾਤਮਾ ਵਲੋਂ ਸਾਦੀ ਨਿਵਾਜੀ ਕੁਦਰਤ ਨੂੰ ਸਾਨੂੰ ਸਾਰਿਆਂ ਨੂੰ ਹੋਰ ਜ਼ਿਆਦਾ ਸੁੰਦਰ ਤੇ ਹਰਿਆ-ਭਰਿਆ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਕੁਦਰਤ ਤੇ ਵਾਤਾਵਰਨ ਦੀ ਸੇਵਾ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਹਰੇ ਭਰੇ ਬੂਟਿਆਂ ਦਾ ਲੰਗਰ ਲਗਾਇਆ ਗਿਆ ਤੇ ਗੁਰਦੁਆਰਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੌਕੇ ਕਰਵਾਏ ਸਮਾਗਮ ’ਚ ਸ਼ਾਮਲ ਹੋਈ ਸੰਗਤ ਨੂੰ ਬੂਟੇ ਵੰਡੇ ਗਏ। ਇਸ ਮੌਕੇ ਬਾਬਾ ਸੁਖਦੇਵ ਸਿੰਘ ਬੇਦੀ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਜਿੱਥੇ ਸਾਨੂੰ ਪਵਿੱਤਰ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਹੈ। ਉੱਥੇ ਹੀ ਆਪਣੇ ਵਾਤਾਵਰਨ ਤੇ ਆਪਣੇ ਆਲੇ-ਦੁਆਲੇ ਦੀ ਸੇਵਾ ਸੰਭਾਲ ਲਈ ਵੀ ਯਤਨ ਤੇ ਉਪਰਾਲੇ ਕਰਨ ਦੀ ਪ੍ਰੇਰਨਾ ਦਿੱਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੌਜ਼ੂਦਾ ਸਮੇਂ ਦੌਰਾਨ ਜਿੱਥੇ ਸਾਨੂੰ ਵਾਤਾਵਰਨ ਦੀ ਸੇਵਾ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉੰਥੇ ਹੀ ਆਉਣ ਵਾਲੇ ਸਮੇਂ ਤੇ ਭਵਿੱਖ ਦੇ ਔਖੇ ਸਮੇਂ ਲਈ ਪਾਣੀ ਦੀ ਬਚਤ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਬਾਬਾ ਬਲਵਿੰਦਰ ਸਿੰਘ ਖਡੂਰ ਸਾਹਿਬ ਵਾਲੇ, ਗੁਰੂ ਘਰ ਦੇ ਪ੍ਰਬੰਧਕ ਸੇਵਾਦਾਰ ਡਾ. ਸੁਖਵਿੰਦਰ ਸਿੰਘ ਬੇਦੀ ਤੇ ਸਮਾਜ ਸੇਵੀ ਰਛਪਾਲ ਸਿੰਘ ਚਰੜ ਨੇ ਵਾਤਾਵਰਨ ਤੇ ਕੁਦਰਤ ਦੀ ਸੇਵਾ ਸੰਭਾਲ ਲਈ ਜਾਗਰੂਕ ਕਰਦੇ ਹੋਏ ਕਿਹਾ ਕਿ ਅੱਜ ਮਨੁੱਖ ਵਲੋਂ ਆਪਣੀਆਂ ਲੋੜਾਂ ਦੀ ਪੂਰਤੀ ਲਈ ਰੁੱਖਾਂ ਦੀ ਅੰਨ੍ਹੇਵਾਹ ਕਟਾਈ ਕੀਤੀ ਜਾ ਰਹੀ ਹੈ ਤੇ ਲਗਾਤਾਰ ਵਿਗੜ ਰਿਹਾ ਵਾਤਾਵਰਨ ਜਿੱਥੇ ਸਾਡੀ ਸਿਹਤ ਲਈ ਨੁਕਸਾਨਦੇਹ ਉਥੇ ਜੇਕਰ ਅਸੀਂ ਜਾਗਰੂਕ ਨਾ ਹੋਈ ਤਾਂ ਆਉਣ ਵਾਲੇ ਸਮੇਂ ’ਚ ਇਸ ਦੇ ਭਿਆਨਕ ਸਿੱਟੇ ਸਾਨੂੰ ਦੇਖਣ ਨੂੰ ਮਿਲਣਗੇ। ਇਸ ਮੌਕੇ ਸੰਤ ਬਲਵਿੰਦਰ ਸਿੰਘ ਖਡੂਰ ਸਾਹਿਬ ਵਾਲੇ ਕਮੇਟੀ ਪ੍ਰਧਾਨ ਨਾਜਰ ਸਿੰਘ ਸਹਿਬਾਜ਼ਪੁਰ, ਭਾਈ ਤਰਸੇਮ ਸਿੰਘ ਖਾਲਸਾ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਹਰਜੀਤ ਸਿੰਘ ਖਾਲਸਾ, ਡਾ. ਜਸ਼ਨਜੋਤ ਸਿੰਘ ਬੇਦੀ, ਲਖਬੀਰ ਸਿੰਘ ਗਿੱਲਾਂ, ਮਾਸਟਰ ਵਿਸਾਖਾ ਸਿੰਘ, ਕਮਲ ਲਾਲ ਮਿਆਣੀ, ਹਰਮੀਤ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਦੀਦਾਰ ਸਿੰਘ ਆਦਿ ਮੌਜ਼ੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕੱਲ੍ਹ ਸਕੂਲ ਕਾਲਜ ਬੱਸਾਂ ਦਾ ਚੱਕਾ ਰਹੇਗਾ ਜਾਮ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਅਵਲੀਨ ਨੇ ਬੀ.ਐੱਸ.ਸੀ. ਨਾਨ ਮੈਡੀਕਲ ’ਚੋਂ ਮੈਰਿਟ ਸਥਾਨ ਹਾਸਿਲ ਕੀਤਾ
Ad Position 24