03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਓਪਨ ਤੇ ਸਪੈਸ਼ਲ ਮਰਸੀ ਚਾਂਸ ਦੀਆਂ ਸਫ਼ਲਤਾ ਪੂਰਵਕ ਕਰਵਾਈਆਂ ਪ੍ਰੀਖਿਆਵਾਂ-ਡੀ.ਈ.ਓ.

ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਓਪਨ ਸਕੂਲ ਤੇ ਸਪੈਸ਼ਲ ਮਰਸੀ ਚਾਂਸ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸੁਚੱਜੇ ਤੇ ਅਨੁਸ਼ਾਸਨਬੱਧ ਢੰਗ ਨਾਲ ਸ਼ੁਰੂ ਕਰਵਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪ੍ਰੀਖਿਆ ਕੇਂਦਰਾਂ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਾਂ ’ਤੇ ਪੂਰੀ ਤਸੱਲੀ ਪ੍ਰਗਟਾਈ।

Ad Position 21
repet_subhas-goyals [Copy P29]
ਜ਼ਿਲ੍ਹਾ ਸਿੱਖਿਆ ਅਫਸਰ (ਸ) ਰਾਜੇਸ਼ ਕੁਮਾਰ ਸ਼ਰਮਾ। 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਓਪਨ ਸਕੂਲ ਤੇ ਸਪੈਸ਼ਲ ਮਰਸੀ ਚਾਂਸ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸੁਚੱਜੇ ਤੇ ਅਨੁਸ਼ਾਸਨਬੱਧ ਢੰਗ ਨਾਲ ਸ਼ੁਰੂ ਕਰਵਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਪ੍ਰੀਖਿਆ ਕੇਂਦਰਾਂ ਦਾ ਜਾਇਜ਼ਾ ਲੈਂਦਿਆਂ ਪ੍ਰਬੰਧਾਂ ’ਤੇ ਪੂਰੀ ਤਸੱਲੀ ਪ੍ਰਗਟਾਈ। ਜਦੋਂ ਕਿ ਕੰਟਰੋਲਰ ਰੂਪ ’ਚ ਡਿਪਟੀ ਡੀ.ਈ.ਓ ਡਾ: ਅਨਿਲ ਸ਼ਰਮਾ, ਜਤਿੰਦਰ ਕੁਮਾਰ ਬਤੌਰ ਸੁਪਰਡੈਂਟ ਤੇ ਹੈੱਡ ਮਿਸਟਰਸ ਕਿਰਨ ਬਾਲਾ ਵਲੋਂ ਬਤੌਰ ਡਿਪਟੀ ਸੁਪਰਡੈਂਟ ਜਿੰਮੇਵਾਰੀ ਨਿਭਾਈ ਗਈ। ਇਸ ਤੋਂ ਇਲਾਵਾ ਪ੍ਰੀਖਿਆ ਨੂੰ ਨਿਯਮਾਂ ਅਨੁਸਾਰ ਚਲਾਉਣ ਲਈ ਵੱਖ-ਵੱਖ ਸਕੂਲਾਂ ਦੇ ਯੋਗ ਲੈਕਚਰਾਰਾਂ ਨੂੰ ਪ੍ਰੀਖਿਆ ਕੰਟਰੋਲਰ ਤੇ ਨਿਗਰਾਨ ਵਜੋਂ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨਕਲ-ਰਹਿਤ ਤੇ ਪਾਰਦਰਸ਼ੀ ਪ੍ਰੀਖਿਆ ਯਕੀਨੀ ਬਣਾਉਣ ਲਈ ਉੱਚ ਅਧਿਕਾਰੀਆਂ ਵਲੋਂ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਕੇਂਦਰਾਂ ਦੀ ਸਿੱਧੀ ਤੇ ਤਿੱਖੀ ਨਿਗਰਾਨੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਅਮਲੇ ਦੇ ਸੁਚੱਜੇ ਸਹਿਯੋਗ ਨਾਲ ਇਹ ਪ੍ਰੀਖਿਆ ਸ਼ਾਂਤਮਈ ਅਤੇ ਅਨੁਸ਼ਾਸਨਬੱਧ ਮਾਹੌਲ ਵਿਚ ਲਈ ਗਈ, ਜਿਸ ਲਈ ਉਹ ਸਮੂਹ ਸਟਾਫ਼ ਦੇ ਧੰਨਵਾਦੀ ਹਨ।
Ad Position 22
No active advertisement
ਪਿਛਲੀ ਖ਼ਬਰ ਦ ਮਿਲੇਨੀਅਮ ਸਕੂਲ ਬਟਾਲਾ ਵਿਚ ਮਨਾਇਆ ਤੀਆਂ ਦਾ ਤਿਉਹਾਰ ਅਗਲੀ ਖ਼ਬਰ 11 ਨੂੰ ਹੋਣ ਵਾਲੀ ਬਟਾਲਾ ਬਾਰ ਦੀ ਚੋਣ ਲਈ ਪਰਮੀਤ ਸਿੰਘ ਬੇਦੀ ਤੇ ਰਘਬੀਰ ਸਿੰਘ ਸੰਧੂ ਚੇਅਰਮੈਨ ਨਿਯੁਕਤ
Ad Position 24