ਦ ਮਿਲੇਨੀਅਮ ਸਕੂਲ ਬਟਾਲਾ ਵਿਚ ਮਨਾਇਆ ਤੀਆਂ ਦਾ ਤਿਉਹਾਰ
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਚ ਤੀਆਂ ਦਾ ਰੰਗਾਰੰਗ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਪੰਜਾਬੀ ਸੱਭਿਆਚਾਰ, ਪਰੰਪਰਾ ਅਤੇ ਆਪਸੀ ਸਾਂਝ ਦਾ ਸੁੰਦਰ ਸੁਮੇਲ ਰਿਹਾ।
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਦ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਚ ਤੀਆਂ ਦਾ ਰੰਗਾਰੰਗ ਤਿਉਹਾਰ ਬੜੇ ਉਤਸ਼ਾਹ, ਖੁਸ਼ੀ ਤੇ ਰਵਾਇਤੀ ਜੋਸ਼ ਨਾਲ ਮਨਾਇਆ ਗਿਆ। ਇਹ ਸਮਾਗਮ ਪੰਜਾਬੀ ਸੱਭਿਆਚਾਰ, ਪਰੰਪਰਾ ਅਤੇ ਆਪਸੀ ਸਾਂਝ ਦਾ ਸੁੰਦਰ ਸੁਮੇਲ ਰਿਹਾ। ਇਸ ਰਾਹੀਂ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਅਤੇ ਇਸ ਨੂੰ ਸਮਝਣ ਦਾ ਮੌਕਾ ਮਿਲਿਆ। ਇਸ ਮੌਕੇ ਸਕੂਲ ਦੇ ਵਿਹੜੇ ਨੂੰ ਰੰਗ-ਬਿਰੰਗੀ ਸਜਾਵਟ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵਸਤੂਆਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸੁੰਦਰ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਸਮਾਗਮ ਦੀ ਰੌਣਕ ਵਧਾਈ । ਪੰਜਾਬੀ ਲੋਕ ਸੰਗੀਤ, ਗਿੱਧੇ ਦੀਆਂ ਮਨਮੋਹਕ ਪੇਸ਼ਕਾਰੀਆਂ ਅਤੇ ਰਵਾਇਤੀ ਗੀਤਾਂ ਨੇ ਮਾਹੌਲ ਨੂੰ ਖੁਸ਼ੀ ਤੇ ਉਤਸ਼ਾਹ ਨਾਲ ਭਰ ਦਿੱਤਾ। ਸਮਾਗਮ ਨੂੰ ਯਾਦਗਾਰ ਬਣਾਉਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਲੋਕ ਨਾਚ ਅਤੇ ਤੀਆਂ ਨਾਲ ਸਬੰਧਤ ਹੋਰ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਰਚਨਾਤਮਕਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਦੀ ਮਹੱਤਤਾ ਅਤੇ ਇਸ ਨਾਲ ਜੁੜੀਆਂ ਪਰੰਪਰਾਵਾਂ ਬਾਰੇ ਜਾਣਨ ਦਾ ਮੌਕਾ ਮਿਲਿਆ। ਚੇਅਰਮੈਨ ਵਰੁਣ ਖੋਸਲਾ ਨੇ ਤੀਆਂ ਦੇ ਮੌਕੇ ’ਤੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਵਾਂ ਨੂੰ ਜਿਉਂਦਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਡਾਇਰੈਕਟਰ ਪਾਇਲ ਖੋਸਲਾ ਨੇ ਸਮਾਗਮ ਵਿਚ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੀ ਸ਼ਾਲਾਘਾ ਕੀਤੀ। ਪ੍ਰਿੰਸੀਪਲ ਗੁਰਮੀਤ ਸਿੰਘ ਨੇ ਵੀ ਸਭ ਨੂੰ ਤੀਆਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।