03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਭਿੱਟੇਵੱਢ ’ਚ ਪਸ਼ੂ ਪਾਲਣ ਤੇ ਖੇਤੀਬਾੜੀ ਜਾਗਰੂਕਤਾ ਕੈਂਪ

ਭੈਣੀ ਮੀਆਂ ਖਾਂ, 1 ਸਤੰਬਰ (ਜਸਬੀਰ ਸਿੰਘ ਬਾਜਵਾ)-ਨਜ਼ਦੀਕ ਪੈਂਦੇ ਪਿੰਡ ਭਿੱਟੇਵੱਢ ਵਿਖੇ ਬੀਤੇ ਦਿਨ ਕਿਸਾਨਾਂ ਦੀ ਭਲਾਈ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਵੈਟਰਨਰੀ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਭੈਣੀ ਮੀਆਂ ਖਾਂ, 1 ਸਤੰਬਰ (ਜਸਬੀਰ ਸਿੰਘ ਬਾਜਵਾ)-ਨਜ਼ਦੀਕ ਪੈਂਦੇ ਪਿੰਡ ਭਿੱਟੇਵੱਢ ਵਿਖੇ ਬੀਤੇ ਦਿਨ ਕਿਸਾਨਾਂ ਦੀ ਭਲਾਈ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੀ ਅਗਵਾਈ ਵੈਟਰਨਰੀ ਡਾ. ਰਵਲਪ੍ਰੀਤ ਸਿੰਘ ਤੇ ਅਸਿਸਟੈਂਟ ਪ੍ਰੋਫੈਸਰ ਅੰਕੁਸ਼ ਪਰੋਚ ਵਲੋਂ ਕੀਤੀ ਗਈ। ਇਸ ਸਬੰਧੀ ਪਿੰਡ ਦੇ ਸਰਪੰਚ ਮਨਜੀਤ ਸਿੰਘ ਨੇ ਦੱਸਿਆ ਕਿ ਕੈਂਪ ’ਚ ਕਿਸਾਨਾਂ ਦੇ ਪਸ਼ੂਆਂ ਨੂੰ ਆ ਰਹੀਆਂ ਬਿਮਾਰੀਆਂ ਤੇ ਉਨ੍ਹਾਂ ਤੋਂ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਨਾਲ ਹੀ ਕਿਸਾਨਾਂ ਨੂੰ ਪਸ਼ੂਆਂ ਦੀਆਂ ਦਵਾਈਆਂ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ। ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਵਲੋਂ ਵੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕੇਂਦਰ ਤੋਂ ਪਹੁੰਚੇ ਮਾਹਿਰਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਡਾ. ਸਤਵਿੰਦਰਜੀਤ ਕੌਰ ਨੇ ਝੋਨੇ ਦੀ ਫ਼ਸਲ ’ਤੇ ਆਉਣ ਵਾਲੀਆਂ ਬਿਮਾਰੀਆਂ ਬਾਰੇ ਦੱਸਿਆ। ਯਾਮਿਨੀ ਸ਼ਰਮਾ ਸਹਾਇਕ ਪ੍ਰੋਫੈਸਰ, ਬਾਗਬਾਨੀ ਨੇ ਫਲਦਾਰ ਬੂਟਿਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਡਾ. ਰਾਜਵਿੰਦਰ ਕੌਰ ਸਹਾਇਕ ਪ੍ਰੋਫੈਸਰ, ਕੀਟ ਵਿਗਿਆਨ ਨੇ ਕੀਟਨਾਸ਼ਕ ਦਵਾਈਆਂ ਦੀ ਸਹੀ ਵਰਤੋਂ ਅਤੇ ਹਲਦੀ ਰੋਗ ਦੀ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਸਰਪੰਚ ਮਨਜੀਤ ਸਿੰਘ ਨੇ ਕਿਹਾ ਕਿ ਡਾ. ਰਵਲਪ੍ਰੀਤ ਸਿੰਘ ਵਲੋਂ ਪਹਿਲਾਂ ਵੀ ਪਿੰਡਾਂ ’ਚ 2-3 ਅਜਿਹੇ ਕੈਂਪ ਲਗਾਏ ਜਾ ਚੁੱਕੇ ਹਨ, ਜਿਸ ਦੀ ਕਿਸਾਨਾਂ ਵਲੋਂ ਭਰਪੂਰ ਸ਼ਾਲਾਘਾ ਕੀਤੀ ਜਾ ਰਹੀ ਹੈ। ਇਸ ਮੌਕੇ ਸੁਖਜੀਤ ਸਿੰਘ, ਮੋਹਿਤ ਕੁਮਾਰ, ਸਰਪੰਚ ਮਨਜੀਤ ਸਿੰਘ ਭਿੱਟੇਵੱਢ, ਅਮਰੀਕ ਸਿੰਘ ਕਬੱਡੀ ਖਿਡਾਰੀ, ਕਮਲ ਘੂਕਲਾ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਕਤ ਵਪਾਰ ਸਮਝੌਤਾ ਭਾਰਤ ਦੇ ਹਿਤਾਂ ਦੇ ਪੂਰੀ ਤਰ੍ਹਾਂ ਖਿਲਾਫ਼, 25ਵੀਂ ਪਾਰਟੀ ਕਾਨਫਰੰਸ ਵਿਚ ਅਹਿਮ ਫੈਸਲੇ ਅਗਲੀ ਖ਼ਬਰ ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਰੱਖੜੀ ਤਿਆਰ ਕਰਨ ਦੀ ਵਰਕਸ਼ਾਪ ਤੇ ਪ੍ਰਦਰਸ਼ਨੀ ਲਗਾਈ
Ad Position 24