ਬੇਟੀਆਂ ਦੀ ਸਿੱਖਿਆ ਲਈ ਸਵਰਾਜ ਕੁੰਦਰਾ ਨੇ ਵਿੱਦਿਆ ਐਜੂਕੇਸ਼ਨ ਸੁਸਾਇਟੀ ਨੂੰ ਦਿੱਤੇ 5 ਹਜ਼ਾਰ ਰੁਪਏ
ਪਠਾਨਕੋਟ, 1 ਸਤੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੀ ਸਵਰਾਜ ਕੁੰਦਰਾ ਨੇ ਸੁਸਾਇਟੀ ਵਲੋਂ ਸਮਾਜ ਭਲਾਈ ਤੇ ਬੇਟੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ।
ਪਠਾਨਕੋਟ, 1 ਸਤੰਬਰ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੀ ਸਵਰਾਜ ਕੁੰਦਰਾ ਨੇ ਸੁਸਾਇਟੀ ਵਲੋਂ ਸਮਾਜ ਭਲਾਈ ਤੇ ਬੇਟੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਉਨ੍ਹਾਂ ਲੋੜਵੰਦ ਬੱਚੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਜ਼ੀਫ਼ਿਆਂ ਲਈ ਆਪਣੇ ਵਲੋਂ 5 ਹਜ਼ਾਰ ਰੁਪਏ ਦੀ ਸਹਿਯੋਗ ਰਾਸ਼ੀ ਭੇਟ ਕੀਤੀ ਤੇ ਭਵਿੱਖ ’ਚ ਵੀ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਦਿੱਤਾ । ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਸੁਸਾਇਟੀ ਦਾ ਮੁੱਖ ਉਦੇਸ਼ ਲੋੜਵੰਦ ਬੇਟੀਆਂ ਨੂੰ ਸਿੱਖਿਆ ਹਾਸਲ ਕਰਨ ਵਿਚ ਸਹਾਇਤਾ ਦੇਣਾ ਹੈ । ਉਨ੍ਹਾਂ ਸਵਰਾਜ ਕੁੰਦਰਾ ਦਾ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ੀ ਬੇਟੀਆਂ ਨੂੰ ਵਜ਼ੀਫ਼ੇ ਦੇਣ ਲਈ ਵਰਤੀ ਜਾਵੇਗੀ । ਇਸ ਮੌਕੇ ਸਤੀਸ਼ ਪਾਸੀ, ਸੁਦਰਸ਼ਨ ਪਾਸੀ, ਸਰਿਤਾ ਵਿਜ, ਊਸ਼ਾ ਪਾਸੀ ਅਤੇ ਮੋਨਾ ਕੁੰਦਰਾ ਆਦਿ ਹਾਜ਼ਰ ਸਨ ।