ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕੀਤੀ ਜਾਵੇਗੀ-ਲਾਲ ਚੰਦ ਕਟਾਰੂਚੱਕ
ਪਠਾਨਕੋਟ, 1 ਸਤੰਬਰ (ਸੰਧੂ/ਵਿਨੋਦ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕੋਆਰਡੀਨੇਟਰ ਅੰਕਿਤ ਮਹਿਰਾ ਨੇ ਕੀਤੀ।
ਪਠਾਨਕੋਟ, 1 ਸਤੰਬਰ (ਸੰਧੂ/ਵਿਨੋਦ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪਠਾਨਕੋਟ ਵਿੱਚ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕੋਆਰਡੀਨੇਟਰ ਅੰਕਿਤ ਮਹਿਰਾ ਨੇ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂ ਚੱਕ, ਹਲਕਾ ਇੰਚਾਰਜ ਸੁਜਾਨਪੁਰ ਡਾ. ਸਵਰਨ ਸਿੰਘ ਸਲਾਰੀਆ, ਹਲਕਾ ਇੰਚਾਰਜ ਪਠਾਨਕੋਟ ਤੇ ਮਾਝਾ ਜ਼ੋਨ ਦੇ ਉਪ ਕੋਆਰਡੀਨੇਟਰ ਰੋਹਿਤ ਸਿਆਲ, ਡਿਪਟੀ ਕਮਿਸ਼ਨਰ ਡਾ. ਪੱਲਵੀ, ਐਸ.ਐਸ.ਪੀ. ਆਦਿੱਤਿਆ ਅਤੇ ਐਸ.ਡੀ.ਐਮ. ਪਠਾਨਕੋਟ ਮਨਦੀਪ ਸਿੰਘ ਮਾਨ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।ਮੀਟਿੰਗ ਦੌਰਾਨ ਮੁਹਿੰਮ ਅਧੀਨ ਹੁਣ ਤੱਕ ਕੀਤੇ ਕੰਮਾਂ, ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਅਤੇ ਜ਼ਮੀਨੀ ਪੱਧਰ ’ਤੇ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਬਲਾਕ ਅਤੇ ਵਾਰਡ ਪੱਧਰ ਦੇ ਵਲੰਟੀਅਰਾਂ ਵੱਲੋਂ ਵੀ ਆਪਣਾ ਫੀਡਬੈਕ ਸਾਂਝਾ ਕੀਤਾ ਗਿਆ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਨਸ਼ਾ ਤਸਕਰੀ ਵਿੱਚ ਸ਼ਾਮਲ ਛੋਟੇ-ਵੱਡੇ ਤਸਕਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਮਾਮਲੇ ਦਰਜ ਕਰਕੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜ਼ੋਨ ਕੋਆਰਡੀਨੇਟਰ ਦਿਕਸ਼ਿਤ ਧਵਨ, ਜ਼ਿਲ੍ਹਾ ਉਪ ਕੋਆਰਡੀਨੇਟਰ ਗੌਰਵ, ਅਸੈਂਬਲੀ ਕੋਆਰਡੀਨੇਟਰ ਪਠਾਨਕੋਟ ਰਮਨ, ਭੋਆ ਡਾ. ਨਿਖਿਲ ਅਤੇ ਸੁਜਾਨਪੁਰ ਪ੍ਰਦੀਪ ਸਮੇਤ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਲੰਟੀਅਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ ।