ਤਿਉਹਾਰਾਂ ਦੇ ਸੀਜ਼ਨ ਨੂੰ ਲੈ ਕੇ ਵਪਾਰ ਮੰਡਲ ਪਠਾਨਕੋਟ ਦੀ ਮੀਟਿੰਗ
ਸ਼ਹਿਰ ਦੀ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਮੰਗ
ਪਠਾਨਕੋਟ, 1 ਸਤੰਬਰ (ਸੁਮਿਤ)-ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ’ਚ ਰੱਖਦਿਆਂ ਵਪਾਰ ਮੰਡਲ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਭਰਤ ਮਹਾਜਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪ੍ਰਦੇਸ਼ ਸਕੱਤਰ ਸੁਨੀਲ ਮਹਾਜਨ, ਚੇਅਰਮੈਨ ਰਾਜੇਸ਼ ਪੁਰੀ, ਅੰਕੁਰ ਨੈਅਰ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਸ਼ਾਮਿਲ ਹੋਏ ।
ਪਠਾਨਕੋਟ, 1 ਸਤੰਬਰ (ਸੁਮਿਤ)-ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ’ਚ ਰੱਖਦਿਆਂ ਵਪਾਰ ਮੰਡਲ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਭਰਤ ਮਹਾਜਨ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਪ੍ਰਦੇਸ਼ ਸਕੱਤਰ ਸੁਨੀਲ ਮਹਾਜਨ, ਚੇਅਰਮੈਨ ਰਾਜੇਸ਼ ਪੁਰੀ, ਅੰਕੁਰ ਨੈਅਰ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਸ਼ਾਮਿਲ ਹੋਏ । ਮੀਟਿੰਗ ਦੌਰਾਨ ਆਉਣ ਵਾਲੇ ਤਿਉਹਾਰਾਂ ਨੂੰ ਲੈ ਕੇ ਬਾਜ਼ਾਰਾਂ ’ਚ ਵਧਣ ਵਾਲੀ ਭੀੜ ਤੇ ਵਪਾਰੀਆਂ ਦੀ ਸੁਰੱਖਿਆ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ । ਵਪਾਰੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੀ ਸੁਰੱਖਿਆ ਵਿਵਸਥਾ ਹੋਰ ਸਖ਼ਤ ਕੀਤੀ ਜਾਵੇ ਤੇ ਪ੍ਰਮੁੱਖ ਬਾਜ਼ਾਰਾਂ ਵਿਚ ਪੁਲਿਸ ਗਸ਼ਤ ਵਧਾਈ ਜਾਵੇ । ਵਪਾਰੀਆਂ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਬਜ਼ਾਰਾਂ ਵਿਚ ਵੱਡੀ ਗਿਣਤੀ ਵਿਚ ਲੋਕ ਖਰੀਦਦਾਰੀ ਲਈ ਪਹੁੰਚਦੇ ਹਨ । ਅਜਿਹੇ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ ਬਾਜ਼ਾਰਾਂ ’ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਹਨ । ਉਨ੍ਹਾਂ ਸ਼ਹਿਰ ਦੇ ਸੰਵੇਦਨਸ਼ੀਲ ਤੇ ਭੀੜ ਵਾਲੇ ਇਲਾਕਿਆਂ ’ਚ ਵਿਸ਼ੇਸ਼ ਨਿਗਰਾਨੀ ਰੱਖਣ ਦੀ ਵੀ ਮੰਗ ਕੀਤੀ । ਜ਼ਿਲ੍ਹਾ ਪ੍ਰਧਾਨ ਭਰਤ ਮਹਾਜਨ ਨੇ ਕਿਹਾ ਕਿ ਵਪਾਰ ਮੰਡਲ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਮੇਸ਼ਾ ਗੰਭੀਰ ਰਿਹਾ ਹੈ । ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਤੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਪ੍ਰਸ਼ਾਸਨ ਨੂੰ ਸਮੇਂ ਸਿਰ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਹਨ । ਮੀਟਿੰਗ ਵਿਚ ਸ਼ਾਮਿਲ ਵਪਾਰੀਆਂ ਨੇ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸ਼ਹਿਰ ’ਚ ਅਮਨ-ਸ਼ਾਂਤੀ ਤੇ ਸੁਰੱਖਿਅਤ ਮਾਹੌਲ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।