01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਾਹਿਤ ਸੰਵਾਦ ਸੰਸਥਾ ਪਠਾਨਕੋਟ ਵਲੋਂ ਅੰਮ੍ਰਿਤਾ ਪ੍ਰੀਤਮ ਦੀ ਜੈਯੰਤੀ ਮਨਾਈ

ਪਠਾਨਕੋਟ, 1 ਸਤੰਬਰ (ਸੰਧੂ)-ਸਾਹਿਤ ਸੰਵਾਦ ਸੰਸਥਾ ਪਠਾਨਕੋਟ ਵਲੋਂ ਆਦਰਸ਼ ਭਾਰਤੀ ਵਿਦਿਆਲਿਆ ਪਠਾਨਕੋਟ ਵਿਖੇ ਪੰਜਾਬੀ ਸਾਹਿਤ ਦੀ ਮਹਾਨ ਸਾਹਿਤਕਾਰ ਅੰਮ੍ਰਿਤਾ ਪ੍ਰੀਤਮ ਦੀ ਜੈਯੰਤੀ ਮੌਕੇ ਪ੍ਰੋਗਰਾਮ ਕਰਵਾਇਆ ਗਿਆ । ਸੰਸਥਾ ਦੇ ਪ੍ਰਧਾਨ ਡਾ: ਮਨੂ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ’ਚ ਸਕੂਲ ਦੇ ਪ੍ਰਿੰਸੀਪਲ ਵਿਜੇ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਪਠਾਨਕੋਟ, 1 ਸਤੰਬਰ (ਸੰਧੂ)-ਸਾਹਿਤ ਸੰਵਾਦ ਸੰਸਥਾ ਪਠਾਨਕੋਟ ਵਲੋਂ ਆਦਰਸ਼ ਭਾਰਤੀ ਵਿਦਿਆਲਿਆ ਪਠਾਨਕੋਟ ਵਿਖੇ ਪੰਜਾਬੀ ਸਾਹਿਤ ਦੀ ਮਹਾਨ ਸਾਹਿਤਕਾਰ ਅੰਮ੍ਰਿਤਾ ਪ੍ਰੀਤਮ ਦੀ ਜੈਯੰਤੀ ਮੌਕੇ ਪ੍ਰੋਗਰਾਮ ਕਰਵਾਇਆ ਗਿਆ । ਸੰਸਥਾ ਦੇ ਪ੍ਰਧਾਨ ਡਾ: ਮਨੂ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ’ਚ ਸਕੂਲ ਦੇ ਪ੍ਰਿੰਸੀਪਲ ਵਿਜੇ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਡਾ: ਮਨੂ ਸ਼ਰਮਾ ਨੇ ਅੰਮ੍ਰਿਤਾ ਪ੍ਰੀਤਮ ਦੇ ਜੀਵਨ ਅਤੇ ਸਾਹਿਤਕ ਯੋਗਦਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ 100 ਤੋਂ ਵੱਧ ਪੁਸਤਕਾਂ ਦੀ ਰਚਨਾ ਕੀਤੀ । ਉਨ੍ਹਾਂ ਦੀਆਂ ਪ੍ਰਸਿੱਧ ਰਚਨਾਵਾਂ ‘ਪਿੰਜਰ’ ਅਤੇ ‘ਰਸੀਦੀ ਟਿਕਟ’ ਸਮੇਤ ਕਈ ਰਚਨਾਵਾਂ ਅੱਜ ਵੀ ਸਾਹਿਤ ਪ੍ਰੇਮੀਆਂ ਦੇ ਦਿਲਾਂ ’ਤੇ ਡੂੰਘੀ ਛਾਪ ਛੱਡਦੀਆਂ ਹਨ । ਉਨ੍ਹਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ, ਪਦਮ ਸ੍ਰੀ, ਪਦਮ ਵਿਭੂਸ਼ਣ ਅਤੇ ਗਿਆਨਪੀਠ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਸਮਾਗਮ ਦੌਰਾਨ ਚਾਂਦਨੀ, ਹੰਸਿਕਾ, ਮਨੀਸ਼ਾ, ਰੁਚੀ, ਮਾਨਸੀ, ਸੂਮੇਧਾ, ਤਨੂ, ਮਨਦੀਪ ਅਤੇ ਨਿਧੀ ਨੇ ਅਮ੍ਰਿਤਾ ਪ੍ਰੀਤਮ ਦੀਆਂ ਵੱਖ-ਵੱਖ ਕਵਿਤਾਵਾਂ ਤੇ ਰਚਨਾਵਾਂ ਪੇਸ਼ ਕੀਤੀਆਂ ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਦਾ ਮਲਕਪੁਰ ਪਹੁੰਚਣ ’ਤੇ ਆਗੂਆਂ ਵਲੋਂ ਭਰਵਾਂ ਸਵਾਗਤ ਅਗਲੀ ਖ਼ਬਰ ਪਿੰਡ ਝੰਗੀ ਸਰੂਪ ਦਾਸ ਬਾਪੂ ਆਸ਼ਰਮ ਦਾ ਸਥਾਪਨਾ ਦਿਵਸ ਕੱਲ੍ਹ ਮਨਾਇਆ ਜਾਵੇਗਾ
Ad Position 24