ਏ.ਐਂਡ.ਐਮ. ਦਾ ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਦਿਆਰਥੀਆਂ ਲਈ ਮੁਫ਼ਤ ਅੱਖਾਂ ਦੀ ਜਾਂਚ ਕੈਂਪ
ਪਠਾਨਕੋਟ, 1 ਸਤੰਬਰ (ਸੰਧੂ)-ਏ. ਐਂਡ.
ਪਠਾਨਕੋਟ, 1 ਸਤੰਬਰ (ਸੰਧੂ)-ਏ.ਐਂਡ.ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਨੇ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਦਾ ਆਯੋਜਨ ਕੀਤਾ । ਕੈਂਪ ਦੌਰਾਨ ਪ੍ਰਸਿੱਧ ਡਾ. ਨਿਖਿਲ ਮਹਾਜਨ (ਐਮ.ਬੀ.ਬੀ.ਐਸ., ਐਮ.ਐਸ.) ਨੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਤੇ ਅੱਖਾਂ ਦੀ ਦੇਖਭਾਲ , ਪਸੀਨੇ ਦੀ ਰੋਕਥਾਮ, ਸਫਾਈ ਤੇ ਸੰਤੁਲਿਤ ਸਕ੍ਰੀਨ ਵਰਤੋਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ । ਕੈਂਪ ’ਚ ਵਿਦਿਆਰਥੀਆਂ ਦੀ ਨਜ਼ਰ ਦੀਆਂ ਸਮੱਸਿਆਵਾਂ ਦੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਨਿਯਮਿਤ ਅੱਖਾਂ ਦੀ ਦੇਖਭਾਲ ਕਰਨ ਤੇ ਬੇਲੋੜੇ ਅੱਖਾਂ ਦੇ ਦਬਾਅ ਤੋਂ ਬਚਣ ਲਈ ਉਤਸ਼ਾਹਿਤ ਕੀਤਾ ਗਿਆ । ਇਸ ਮੌਕੇ ਸਕੂਲ ਦੇ ਚੇਅਰਮੈਨ ਅਕਸ਼ੈ ਮਹਾਜਨ, ਵਾਈਸ ਚੇਅਰਮੈਨ ਨਮਨ ਮਹਾਜਨ, ਪ੍ਰਿੰਸੀਪਲ ਮੰਜੂ ਸਿੰਘ ਤੇ ਵਾਈਸ ਪ੍ਰਿੰਸੀਪਲ ਅਰਮਿੰਦਰ ਕੌਰ ਨੇ ਕਿਹਾ ਕਿ ਬੱਚਿਆਂ ਨੂੰ ਸਿਹਤਮੰਦ ਰੱਖਣਾ ਉਨ੍ਹਾਂ ਦੇ ਅਕਾਦਮਿਕ ਤੇ ਸਮੁੱਚੇ ਵਿਕਾਸ ਲਈ ਜ਼ਰੂਰੀ ਹੈ । ਸਕੂਲ ਸਮੇਂ-ਸਮੇਂ ‘ਤੇ ਅਜਿਹੇ ਸਿਹਤ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਵਿਦਿਆਰਥੀਆਂ ਦੀ ਸਿਹਤ ਨੂੰ ਤਰਜ਼ੀਹ ਦਿੰਦਾ ਹੈ ।