ਕਿਸਾਨਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਤੋਂ ਜ਼ਮੀਨ ਦਾ ਕਬਜ਼ਾ ਕਰਵਾਇਆ ਵਾਪਸ
ਕਾਹਨੂੰਵਾਨ, 2 ਸਤੰਬਰ (ਨਿਸ਼ਾਨ ਸਿੰਘ ਚਾਹਲ)- ਨੈਸ਼ਨਲ ਹਾਈਵੇ ਅਥਾਰਟੀ ਵਲੋਂ ਭਾਰਤਮਾਲਾ ਸੜਕ ਯੋਜਨਾ ਦੇ ਤਹਿਤ ਕਿਸਾਨਾਂ ਦੀ ਉਪਜਾਊ ਜ਼ਮੀਨ ਆਪਣੇ ਕਬਜ਼ੇ ’ਚ ਲਈ ਜਾ ਰਹੀ ਹੈ,ਪਰ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਾ ਮਿਲਣ ਦੇ ਦੋਸ਼ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਕੜੀ ਤਹਿਤ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕਾਲਾ ਬਾਲਾ ਦੇ ਕਿਸਾਨ ਲਖਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੀ ਜ਼ਮੀਨ ਦਾ ਮੁਆਵਜ਼ਾ ਦਿੱਤੇ ਬਿਨ੍ਹਾਂ ਹੀ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਭਾਰਤਮਾਲਾ ਯੋਜਨਾ ਤਹਿਤ ਉਸਦੀ ਜ਼ਮੀਨ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਸੀ।
ਕਾਹਨੂੰਵਾਨ, 2 ਸਤੰਬਰ (ਨਿਸ਼ਾਨ ਸਿੰਘ ਚਾਹਲ)- ਨੈਸ਼ਨਲ ਹਾਈਵੇ ਅਥਾਰਟੀ ਵਲੋਂ ਭਾਰਤਮਾਲਾ ਸੜਕ ਯੋਜਨਾ ਦੇ ਤਹਿਤ ਕਿਸਾਨਾਂ ਦੀ ਉਪਜਾਊ ਜ਼ਮੀਨ ਆਪਣੇ ਕਬਜ਼ੇ ’ਚ ਲਈ ਜਾ ਰਹੀ ਹੈ,ਪਰ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਾ ਮਿਲਣ ਦੇ ਦੋਸ਼ ਲਗਾਤਾਰ ਸਾਹਮਣੇ ਆ ਰਹੇ ਹਨ। ਇਸੇ ਕੜੀ ਤਹਿਤ ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕਾਲਾ ਬਾਲਾ ਦੇ ਕਿਸਾਨ ਲਖਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਦੀ ਜ਼ਮੀਨ ਦਾ ਮੁਆਵਜ਼ਾ ਦਿੱਤੇ ਬਿਨ੍ਹਾਂ ਹੀ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਭਾਰਤਮਾਲਾ ਯੋਜਨਾ ਤਹਿਤ ਉਸਦੀ ਜ਼ਮੀਨ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਇਸ ਕਾਰਵਾਈ ਦਾ ਇਲਾਕੇ ਦੇ ਕਿਸਾਨਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵਿਰੋਧ ਕੀਤਾ ਜਾ ਰਿਹਾ ਸੀ।ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸਠਿਆਲੀ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਧੰਦਲ ਨੇ ਦੱਸਿਆ ਕਿ ਕਿਸਾਨ ਲਖਵਿੰਦਰ ਸਿੰਘ ਦੀ ਜ਼ਮੀਨ ਦੇ ਨਾਲ ਲੱਗਦੀ ਉਸ ਦੇ ਭਾਈਵਾਲਾ ਦੀ ਜ਼ਮੀਨ ਦਾ ਮੁਆਵਜ਼ਾ ਐਸ.ਡੀ.ਐਮ. ਦਫ਼ਤਰ ਗੁਰਦਾਸਪੁਰ ਵਲੋਂ ਕਿਸਤ ਦੇ ਰੂਪ ਵਿੱਚ ਅਦਾ ਕੀਤਾ ਜਾ ਰਿਹਾ ਹੈ, ਪਰ ਲਖਵਿੰਦਰ ਸਿੰਘ ਨੂੰ ਉਸ ਦੀ ਜ਼ਮੀਨ ਦਾ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ।ਕਿਸਾਨ ਆਗੂ ਨੇ ਦੋਸ਼ ਲਾਇਆ ਕਿ ਐਸ.ਡੀ.ਐਮ. ਦਫ਼ਤਰ ਵਲੋਂ ਪ੍ਰਭਾਵਿਤ ਕਿਸਾਨ ਨੂੰ ਮੁਆਵਜੇ ਦੀ ਰਾਸ਼ੀ ਦਾ ਭੁਗਤਾਨ ਕਰਨ ਦੀ ਬਜਾਏ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਸੀ। ਕਿਸਾਨ ਆਗੂ ਰਣਜੀਤ ਸਿੰਘ ਰਾਣਾ ਧੰਦਲ ਨੇ ਦੱਸਿਆ ਕਿ ਪ੍ਰਭਾਵਿਤ ਕਿਸਾਨ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਤੇ ਇਲਾਕੇ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਲਖਵਿੰਦਰ ਸਿੰਘ ਦੀ ਜ਼ਮੀਨ ’ਤੇ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਕੀਤੇ ਗਏ ਕਬਜ਼ੇ ਨੂੰ ਹਟਵਾ ਕੇ ਜ਼ਮੀਨ ਮੁੜ ਕਿਸਾਨ ਦੇ ਹਵਾਲੇ ਕਰ ਦਿੱਤੀ ਗਈ ਹੈ ਤੇ ਹੁਣ ਕਿਸਾਨ ਲਖਵਿੰਦਰ ਸਿੰਘ ਆਪਣੀ ਮਰਜ਼ੀ ਅਨੁਸਾਰ ਜ਼ਮੀਨ ਵਿੱਚ ਖੇਤੀ ਕਰ ਸਕਦਾ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨੀ ਦੇਰ ਤੱਕ ਭਾਰਤਮਾਲਾ ਯੋਜਨਾ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਹੀਂ ਮਿਲਦਾ, ਉਨੀ ਦੇਰ ਤੱਕ ਨੈਸ਼ਨਲ ਹਾਈਵੇ ਅਥਾਰਟੀ ਨੂੰ ਕਿਸਾਨਾਂ ਦੀ ਜ਼ਮੀਨ ’ਤੇ ਕਬਜ਼ਾ ਕਰਨ ਜੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਕਿਸਾਨ ਆਗੂ ਰਣਜੀਤ ਸਿੰਘ ਧੰਦਲ ਤੋਂ ਇਲਾਵਾ ਗੁਰਮੁਖ ਸਿੰਘ ਖਾਨ ਮਲੱਕ, ਜਸਵੰਤ ਸਿੰਘ, ਲਖਵਿੰਦਰ ਸਿੰਘ, ਕਾਬਲ ਸਿੰਘ, ਨਿਸ਼ਾਨ ਸਿੰਘ ਭਿੱਟੇਵੱਢ, ਭਗਵੰਤ ਸਿੰਘ ਵੜੈਚ, ਨਰਿੰਦਰ ਸਿੰਘ ਭਿੱਟੇਵੱਢ, ਡਾ. ਗੁਰਦੇਵ ਸਿੰਘ ਧੰਦਲ ਸੂਬਾ ਸਿੰਘ ਭਿੱਟੇਵੱਢ, ਪਰਗਟ ਸਿੰਘ ਧੰਦਲ, ਬਲਵਿੰਦਰ ਸਿੰਘ ਕੋਟ ਟੋਡਰਮੱਲ, ਫੁੰਮਣ ਸਿੰਘ, ਵਰਿੰਦਰ ਸਿੰਘ ਕਾਲਾ ਬਾਲਾ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।