ਸ੍ਰੀ ਦਸਮੇਸ਼ ਸੀ.ਸੈਕੰ. ਸਕੂਲ ਕਾਦੀਆਂ ਦੇ 2 ਵਿਦਿਆਰਥੀਆਂ ਨੇ ਸੂਬਾ ਪੱਧਰੀ ਟੀਮ ’ਚ ਆਪਣਾ ਨਾਂਅ ਦਰਜ ਕਰਵਾਇਆ
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 77ਵੀਆਂ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਾਲੀਬਾਲ ਟੀਮ ਦੇ 2 ਖਿਡਾਰੀ ਵੀਰਪ੍ਰੀਤ ਸਿੰਘ ਪ੍ਰਦੂਮ ਟਾਕ ਨੇ ਵਧੀਆ ਖੇਡ ਪ੍ਰਦਰਸ਼ਨ ਸਦਕਾ ਸੂਬਾ ਪੱਧਰੀ ਟੀਮ ’ਚ ਆਪਣਾ ਨਾਂਅ ਦਰਜ ਕਰਵਾਇਆ। ਇਸ ਸ਼ਾਨਦਾਰ ਕਾਮਯਾਬੀ ’ਤੇ ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਸੂਬਾ ਪੱਧਰ ਲਈ ਚੁਣੀ ਗਈ ਟੀਮ ਦੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 77ਵੀਆਂ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਾਲੀਬਾਲ ਟੀਮ ਦੇ 2 ਖਿਡਾਰੀ ਵੀਰਪ੍ਰੀਤ ਸਿੰਘ ਪ੍ਰਦੂਮ ਟਾਕ ਨੇ ਵਧੀਆ ਖੇਡ ਪ੍ਰਦਰਸ਼ਨ ਸਦਕਾ ਸੂਬਾ ਪੱਧਰੀ ਟੀਮ ’ਚ ਆਪਣਾ ਨਾਂਅ ਦਰਜ ਕਰਵਾਇਆ। ਇਸ ਸ਼ਾਨਦਾਰ ਕਾਮਯਾਬੀ ’ਤੇ ਸਕੂਲ ਕਮੇਟੀ ਦੇ ਪ੍ਰਧਾਨ ਰੋਬਨਪ੍ਰੀਤ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਮੈਡਮ ਪਰਮਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਸੂਬਾ ਪੱਧਰ ਲਈ ਚੁਣੀ ਗਈ ਟੀਮ ਦੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਸਕੂਲ ਵਿਚ ਖੇਡਾਂ ਢਾਂਚੇ ਨੂੰ ਹੋਰ ਵਧੀਆ ਨਿਖਾਰਨ ਲਈ ਅਤੇ ਖਿਡਾਰੀਆਂ ਦੀ ਚੋਣ ਲਈ ਹਰ ਸਾਲ ਸਕੂਲ ਦੇ ਸੰਸਥਾਪਕ ਪ੍ਰੋਫੈਸਰ ਲੱਖਾ ਸਿੰਘ ਦੀ ਯਾਦ ਵਿਚ ਖੇਡ ਟੂਰਨਾਮੈਂਟ ਕਰਵਾਏ ਜਾਂਦੇ ਹਨ, ਜਿਸ ਵਿਚੋਂ ਚੁਣੇ ਗਏ ਵਿਦਿਆਰਥੀ ਖੇਡਾਂ ਦੇ ਵੱਖ-ਵੱਖ ਮੁਕਾਬਲੇ ਜਿਵੇਂ ਵਾਲੀਬਾਲ ਗਤਕਾ ਅਥਲੈਟਿਕਸ ਆਦਿ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹਨ।