03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਹਿੰਦੀ ਦਿਵਸ ਦਾ ਸ਼ਾਨਦਾਰ ਆਗਾਜ਼

ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਹਿੰਦੀ ਦਿਵਸ ਦੇ ਸ਼ੁੱਭਾਰੰਭ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸ਼ਰਮਾ ਦੀ ਅਗਵਾਈ ਹੇਠ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੰਦੀ ਸਾਹਿਤ ਦੇ ਮਹਾਨ ਕਵੀ ਕਬੀਰ ਤੇ ਰਹੀਮ ਦੇ ਦੋਹਿਆਂ ਨੂੰ ਭਾਵਪੂਰਨ ਅੰਦਾਜ਼ ’ਚ ਪੇਸ਼ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਹਿੰਦੀ ਦਿਵਸ ਦੇ ਸ਼ੁੱਭਾਰੰਭ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਜਤਿੰਦਰ ਸ਼ਰਮਾ ਦੀ ਅਗਵਾਈ ਹੇਠ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਹਿੰਦੀ ਸਾਹਿਤ ਦੇ ਮਹਾਨ ਕਵੀ ਕਬੀਰ ਤੇ ਰਹੀਮ ਦੇ ਦੋਹਿਆਂ ਨੂੰ ਭਾਵਪੂਰਨ ਅੰਦਾਜ਼ ’ਚ ਪੇਸ਼ ਕੀਤਾ। ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਾਰਿਆਂ ਦਾ ਮਨ ਮੋਹ ਲਿਆ । ਇਸ ਮੌਕੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਵਾਈਸ ਚੇਅਰਪਰਸਨ ਦਲਜੀਤ ਕੌਰ ਨੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਭਾਸ਼ਾ ਸਾਡੇ ਵਿਚਾਰਾਂ ਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਮਹੱਤਵਪੂਰਨ ਸਾਧਨ ਹੈ। ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਭਾਸ਼ਾ ਪ੍ਰਤੀ ਪਿਆਰ ਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਿਤ ਨਾ ਰੱਖ ਕੇ ਸਾਹਿਤਕ ਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਹਿੰਦੀ ਸਾਡੀ ਸਮ੍ਰਿੱਧ ਸਾਹਿਤਕ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਹੈ। ਕਬੀਰ ਤੇ ਰਹੀਮ ਦੀ ਬਾਣੀ ਸਾਨੂੰ ਸਾਦਗੀ, ਸੱਚਾਈ, ਨਿਮਰਤਾ ਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਜੁੜਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਨੂੰ ਪੜ੍ਹਨ, ਬੋਲਣ ਤੇ ਰਚਨਾਤਮਕ ਢੰਗ ਨਾਲ ਸਿੱਖਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਿੰਦੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਦੂਨ ਸਕੂਲ ਦੇ ਜਸਕੀਰਤ ਸਿੰਘ ਨੇ ਬੈਡਮਿੰਟਨ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਧਾਰਮਿਕ ਆਗੂਆਂ, ਪਾਦਰੀਆਂ ਤੇ ਰਾਜਨੀਤਿਕ ਨੇਤਾਵਾਂ ਨੂੰ ਇਕੱਠੇ ਹੋਣ ਦੀ ਲੋੜ-ਪ੍ਰਿੰਸ ਮਸੀਹ
Ad Position 24