ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਸਾਥੀਆਂ ਸਮੇਤ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ
ਅੱਚਲ ਸਾਹਿਬ, 2 ਸਤੰਬਰ (ਗੁਰਚਰਨ ਸਿੰਘ)-ਸਿੱਖ ਪੰਥ ਦੇ ਮਹਾਨ ਯੋਧੇ ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਅੱਜ ਸਾਥੀਆਂ ਸਮੇਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਗੁਰਧਾਮਾਂ ਵਿਖੇ ਨਤਮਸਤਕ ਹੋਏ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ। ਸਿੱਖ ਪੰਥ ਦੇ ਮਹਾਨ ਯੋਧੇ ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਵਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਗੁਰਦੁਆਰਾ ਸ੍ਰੀ ਗੁਰੂਆਣਾ ਸਾਹਿਬ ਪਿੰਡ ਵੈਰੋਨੰਗਲ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸ੍ਰੀ ਹਰਗੋਬਿੰਦਪੁਰ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ, ਪੰਥਕ ਏਕਤਾ, ਅਤੇ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ।
ਅੱਚਲ ਸਾਹਿਬ, 2 ਸਤੰਬਰ (ਗੁਰਚਰਨ ਸਿੰਘ)-ਸਿੱਖ ਪੰਥ ਦੇ ਮਹਾਨ ਯੋਧੇ ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਅੱਜ ਸਾਥੀਆਂ ਸਮੇਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਗੁਰਧਾਮਾਂ ਵਿਖੇ ਨਤਮਸਤਕ ਹੋਏ ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ। ਸਿੱਖ ਪੰਥ ਦੇ ਮਹਾਨ ਯੋਧੇ ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਵਲੋਂ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਗੁਰਦੁਆਰਾ ਸ੍ਰੀ ਗੁਰੂਆਣਾ ਸਾਹਿਬ ਪਿੰਡ ਵੈਰੋਨੰਗਲ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਸ੍ਰੀ ਹਰਗੋਬਿੰਦਪੁਰ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ, ਪੰਥਕ ਏਕਤਾ, ਅਤੇ ਕੌਮ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ। ਇਸ ਮੌਕੇ ਭਾਈ ਹਰਚੰਦ ਸਿੰਘ ਕੰਬੋਕੇ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਆਗੂਆਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਤਿੰਦਰਬੀਰ ਸਿੰਘ, ਮਨਵੀਰਪਾਲ ਸਿੰਘ, ਸੁਖਬੀਰ ਸਿੰਘ, ਮੁਖਤਾਰ ਸਿੰਘ, ਬਿਕਰਮਜੀਤ ਸਿੰਘ, ਬਲਜੀਤ ਸਿੰਘ, ਜੁਗਰਾਜ ਸਿੰਘ, ਕੁਲਦੀਪ ਸਿੰਘ, ਬਖਸ਼ੀਸ਼ ਸਿੰਘ, ਜਬਰਜੰਗ ਸਿੰਘ, ਗੁਰਨਾਮ ਸਿੰਘ, ਗੁਰਪ੍ਰਤਾਪ ਸਿੰਘ, ਹਰਜੀਤ ਸਿੰਘ ਆਦਿ ਹਾਜ਼ਰ ਸਨ।