ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਰੱਸਾਕਸ਼ੀ ਟੀਮ ਦੀ ਰਾਜ ਪੱਧਰ ’ਤੇ ਚੋਣ
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਰਾਹੀਂ ਤੇ ਵਿਦਿਆ ਸਕੱਤਰ ਸੁਖਮਿੰਦਰ ਸਿੰਘ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਅਸਿਸਟੈਂਟ ਡਾਇਰੈਕਟਰ ਸ੍ਰੀਮਤੀ ਸਤਵੰਤ ਕੌਰ ਦੇ ਯੋਗ ਉਪਰਾਲੇ ਸਦਕਾ ਗੁਰੂ ਨਾਨਕ ਦੇਵ ਅਕੈਡਮੀ ਸੀ. ਸੈਕੰ.
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਰਾਹੀਂ ਤੇ ਵਿਦਿਆ ਸਕੱਤਰ ਸੁਖਮਿੰਦਰ ਸਿੰਘ ਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਅਸਿਸਟੈਂਟ ਡਾਇਰੈਕਟਰ ਸ੍ਰੀਮਤੀ ਸਤਵੰਤ ਕੌਰ ਦੇ ਯੋਗ ਉਪਰਾਲੇ ਸਦਕਾ ਗੁਰੂ ਨਾਨਕ ਦੇਵ ਅਕੈਡਮੀ ਸੀ.ਸੈਕੰ. ਜਲੰਧਰ ਰੋਡ ਬਟਾਲਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ’ਚ ਅਹਿਮ ਯੋਗਦਾਨ ਪਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪੱਧਰ ਦੇ ਟੂਰਨਾਮੈਂਟ ’ਚ ਗੁਰੂ ਨਾਨਕ ਦੇਵ ਅਕੈਡਮੀ ਦੀ ਰੱਸਾਕੱਸੀ (ਅੰਡਰ-19) ਲੜਕਿਆਂ ਦੀ ਟੀਮ ’ਚੋਂ ਦਿਲਪ੍ਰੀਤ ਸਿੰਘ, ਅਭੀਜੋਤ ਸਿੰਘ, ਲਕਸ਼ਦੀਪ ਸਿੰਘ, ਰੋਹਨਦੀਪ ਸਿੰਘ , ਗੁਰਅੰਸ਼ਪ੍ਰੀਤ ਸਿੰਘ, ਮਨਜੋਤ ਸਿੰਘ, ਯੁਵਰਾਜ ਸਿੰਘ, ਗੁਰਪ੍ਰਤਾਪ ਸਿੰਘ, ਗਗਨਪ੍ਰੀਤ ਸਿੰਘ, ਸਾਵਲਜੋਤ ਸਿੰਘ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਸੋਨ ਤਮਗੇ ਪ੍ਰਾਪਤ ਕੀਤੇ ਤੇ ਇਸ ਟੀਮ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਹੋਈ। ਸਕੂਲ ਪ੍ਰਿੰਸੀਪਲ ਗਗਨਪ੍ਰੀਤ ਕੌਰ ਵਲੋਂ ਸਮੂਹ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸਕੂਲ ਦੇ ਡੀ.ਪੀ. ਮੇਜਰ ਸਿੰਘ ਕਾਹਲੋਂ ਵਲੋਂ ਕਰਵਾਈ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ।