ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ‘ਰਨ ਫਾਰ ਇਕੁਐਲਿਟੀ’ ਮੈਰਾਥਨ ਦਾ ਆਯੋਜਨ
ਪਠਾਨਕੋਟ, 2 ਸਤੰਬਰ (ਸੁਮਿਤ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ‘ਰਨ ਫਾਰ ਇਕੁਐਲਿਟੀ’ ਮੈਰਾਥਨ ਦਾ ਆਯੋਜਨ ਕੀਤਾ ਗਿਆ । ਪੰਜਾਬ ਸਰਕਾਰ ਤੇ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਇਸ 5 ਕਿੱਲੋਮੀਟਰ ਦੌੜ ਵਿਚ ਵੱਡੀ ਗਿਣਤੀ ’ਚ ਨੌਜਵਾਨਾਂ, ਖਿਡਾਰੀਆਂ ਤੇ ਇਲਾਕਾ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ ।
ਟ
ਟੀਮ ਵਲੋਂ ਫੜੇ ਗਏ ਬੱਚੇ । ਤਸਵੀਰ: ਵਿਨੋਦ
03-09-2026
ਪਠਾਨਕੋਟ, 2 ਸਤੰਬਰ (ਸੁਮਿਤ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ‘ਰਨ ਫਾਰ ਇਕੁਐਲਿਟੀ’ ਮੈਰਾਥਨ ਦਾ ਆਯੋਜਨ ਕੀਤਾ ਗਿਆ । ਪੰਜਾਬ ਸਰਕਾਰ ਤੇ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਇਸ 5 ਕਿੱਲੋਮੀਟਰ ਦੌੜ ਵਿਚ ਵੱਡੀ ਗਿਣਤੀ ’ਚ ਨੌਜਵਾਨਾਂ, ਖਿਡਾਰੀਆਂ ਤੇ ਇਲਾਕਾ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੈਰਾਥਨ ’ਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੇ ਸਮਾਜ ਵਿਚ ਬਰਾਬਰੀ, ਭਾਈਚਾਰੇ ਤੇ ਮਨੁੱਖਤਾ ਦਾ ਸੰਦੇਸ਼ ਦਿੱਤਾ, ਜਿਸ ’ ਤੇ ਚੱਲਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ । 5 ਕਿੱਲੋਮੀਟਰ ਮੈਰਾਥਨ ਦੌਰਾਨ ਭਾਗੀਦਾਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਦੌੜ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਬਰਾਬਰੀ, ਏਕਤਾ ਤੇ ਮਨੁੱਖਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਗਿਆ । ਸਮਾਗਮ ਦੇ ਅੰਤ ’ਚ ਪ੍ਰਬੰਧਕਾਂ ਵਲੋਂ ਸਾਰੇ ਭਾਗੀਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ ।