04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਦੂਨ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸ੍ਰੀ ਕ੍ਰਿਸ਼ਨ ਦੇ ਜੀਵਨ, ਸਿੱਖਿਆਵਾਂ ਤੇ ਭਗਤੀ ਭਾਵਨਾ ਨੂੰ ਬੇਹੱਦ ਸੁੰਦਰ ਢੰਗ ਨਾਲ ਪੇਸ਼ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਸ੍ਰੀ ਕ੍ਰਿਸ਼ਨ ਦੇ ਜੀਵਨ, ਸਿੱਖਿਆਵਾਂ ਤੇ ਭਗਤੀ ਭਾਵਨਾ ਨੂੰ ਬੇਹੱਦ ਸੁੰਦਰ ਢੰਗ ਨਾਲ ਪੇਸ਼ ਕੀਤਾ। ਇਸ ਤੋਂ ਇਲਾਵਾ ਸ਼ਲੋਕ ਮੁਕਾਬਲੇ ’ਚ ਵਿਦਿਆਰਥੀਆਂ ਨੇ ਸ਼ਲੋਕਾਂ ਦਾ ਉਚਾਰਨ ਕੀਤਾ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਰੂਪ ਧਾਰ ਕੇ ਸਮਾਗਮ ਦੀ ਰੌਣਕ ’ਚ ਵਾਧਾ ਕੀਤਾ। ਸਮਾਗਮ ਦਾ ਮੁੱਖ ਆਕਰਸ਼ਣ ਦਹੀਂ ਹਾਂਡੀ ਮੁਕਾਬਲਾ ਰਿਹਾ। ਜਿਸ ’ਚ ਚਾਰੋਂ ਹਾਊਸਾਂ ਦੇ ਵਿਦਿਆਰਥੀਆਂ ਨੇ ਟੀਮ ਭਾਵਨਾ ਨਾਲ ਭਾਗ ਲਿਆ। ਕਲਾਮ ਹਾਊਸ ਨੇ ਪਹਿਲਾ ਤੇ ਅਸ਼ੋਕਾ ਹਾਊਸ ਨੇ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਮਨੁੱਖੀ ਪਿਰਾਮਿਡ ਬਣਾਉਂਦੇ ਹੋਏ ਸ਼ਾਨਦਾਰ ਤਾਲਮੇਲ, ਅਨੁਸ਼ਾਸਨ ਤੇ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਸਕੂਲ ਦੀ ਪ੍ਰਿੰਸੀਪਲ ਊਸ਼ਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਤੇ ਸ੍ਰੀਮਦ ਭਗਵਦ ਗੀਤਾ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਡਾਇਰੈਕਟਰ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਸ਼ਾਨਦਾਰ ਭਾਗੀਦਾਰੀ ਤੇ ਅਧਿਆਪਕਾਂ ਦੇ ਸਮਰਪਿਤ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਵਿਦਿਆਰਥੀਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਇਸ ਨੂੰ ਸਭ ਲਈ ਯਾਦਗਾਰ ਬਣਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਆਰ.ਆਰ.ਬਾਵਾ ਕਾਲਜ ਬੀ.ਕਾਮ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ। ਆਰ.ਆਰ.ਬਾਵਾ ਕਾਲਜ ਦੀ ਬੀ.ਕਾਮ ਸਮੈਸਟਰ ਦੂਜਾ ਦੀ ਤਾਨੀਆ ਆ... ਅਗਲੀ ਖ਼ਬਰ ਪਿੰਡ ਸਰਸਪੁਰ ਵਿਖੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਕਿਸਾਨ ਦਾ ਡੁੱਬਿਆ ਇੰਜਣ
Ad Position 24